ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ
Sunday, Jun 09, 2024 - 02:17 PM (IST)
ਸ੍ਰੀ ਅਨੰਦਪੁਰ ਸਾਹਿਬ (ਸੰਧੂ)-ਖਾਲਸਾ ਪੰਥ ਦੇ ਪੰਜਾਂ ਤਖ਼ਤਾਂ ’ਚੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਦੀ ਜਨਮ ਭੂਮੀ ਵਿਖੇ ਸੁਸ਼ੋਭਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੈਂਕੜੇ ਫੁੱਟ ਉੱਚੇ ਨਿਸ਼ਾਨ ਸਾਹਿਬ ਜਿਸ ’ਤੇ ਬਹੁਤ ਵੱਡਾ ਖੰਡਾ ਲੱਗਿਆ ਹੋਇਆ ਹੈ, ਦਾ ਨਿਸ਼ਾਨ ਸਾਹਿਬ ਦੇ ਸੇਵਾਦਾਰ ਵੱਲੋਂ ਚੋਲਾ ਬਦਲਿਆ ਗਿਆ। ਉਨ੍ਹਾਂ ਵੱਲੋਂ ਪੁਰਾਤਨ ਢੰਗ ਨਾਲ ਹੀ ਨਿਸ਼ਾਨ ਸਾਹਿਬ ’ਤੇ ਲਗਾਈ ਗਈ ਪੌੜੀ ਦੇ ਭੰਗੂੜੇ ’ਤੇ ਬੈਠ ਕੇ ਕੇਸਰੀ ਰੰਗ ਦਾ ਨਿਸ਼ਾਨ ਸਾਹਿਬ ਦਾ ਨਵਾਂ ਚੋਲਾ ਚੜ੍ਹਾਇਆ ਗਿਆ। ਇਥੇ ਜੋ ਨਿਸ਼ਾਨ ਸਾਹਿਬ ਦਾ ਚੋਲਾ ਬਦਲਣਾ ਬਹੁਤ ਹੀ ਔਖਾ ਕੰਮ ਹੁੰਦਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਹਾਕੇ ਪਾਵਰ ਕਾਲੋਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਚੋਲਾ ਬਦਲਦੇ ਸਮੇਂ ਇਕ ਸਿੰਘ ਦੀ ਡਿੱਗਣ ਕਾਰਨ ਦਰਦਨਾਕ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ-DGP ਗੌਰਵ ਯਾਦਵ ਦੀ ਸਖ਼ਤੀ, ਪੰਜਾਬ ਪੁਲਸ ਲਈ ਦਫ਼ਤਰਾਂ 'ਚ ਬੈਠਣ ਸਬੰਧੀ ਜਾਰੀ ਕੀਤੇ ਨਵੇਂ ਹੁਕਮ
ਬੀਤੇ ਦਿਨ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਖਾਲਸਾ ਪੰਥ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਏ ਹਜ਼ਾਰਾਂ ਹੀ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਦੇਰ ਸ਼ਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁਰਾਤਨ ਸ਼ਾਸਤਰਾਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ। ਇਸ ਮੌਕੇ ਖਾਲਸਾ ਹੈਰੀਟੇਜ ਕੰਪਲੈਕਸ ਵਿਚ ਵੀ ਕਾਫ਼ੀ ਭੀੜ ਵੇਖਣ ਨੂੰ ਮਿਲੀ।
ਇਹ ਵੀ ਪੜ੍ਹੋ- ਭੈਣ ਦੇ ਪਿੰਡ ਕਬੂਤਰਬਾਜ਼ੀ ਵੇਖਣ ਗਏ ਭਰਾ ਦੀ ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।