ਕਪੂਰਥਲਾ ਵਿਖੇ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ, ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ
Saturday, Oct 22, 2022 - 03:10 PM (IST)
ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਨੇ ਅਗਾਮੀ ਠੰਡ ਦੇ ਮੌਸਮ ਅਤੇ ਛੋਟੇ ਦਿਨਾਂ ਨੂੰ ਧਿਆਨ ’ਚ ਰੱਖਦਿਆਂ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹ ਦੇ ਸਮੂਹ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੂਰੀ ਸਮੱਰਥਾ ਨਾਲ ਸਵੇਰੇ 9 ਵਜੇ ਤੋਂ 5 ਵਜੇ ਤੱਕ ਅਤੇ ਸ਼ਨੀਵਾਰ-ਐਤਵਾਰ 50 ਫ਼ੀਸਦੀ ਸਮਰੱਥਾ ਦੇ ਨਾਲ ਅਪਰੇਸ਼ਨਲ ਹੋਣਗੇ ਤਾਂ ਜੋ ਲੋਕਾਂ ਨੂੰ ਹਫ਼ਤੇ ਦੇ ਸੱਤੇ ਦਿਨ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਕਮ 22 ਅਕਤੂਬਰ 2022 ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਅਗਾਮੀ ਠੰਡ ਦੇ ਮੌਸਮ ਤੇ ਛੋਟੇ ਦਿਨ ਹੋਣ ਦੇ ਕਾਰਨ ਦੂਰ-ਦਰਾਡੇ ਤੋਂ ਆਉਣ ਵਾਲੀਆਂ ਮਹਿਲਾਂ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸੇਵਾ ਕੇਂਦਰਾਂ ਦੇ ਸਮੇਂ ਬਦਲੇ ਜਾ ਰਹੇ ਹਨ।
ਇਹ ਵੀ ਪੜ੍ਹੋ: ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ’ਤੇ ਬਿਜਲੀ ਮੰਤਰੀ ਦਾ ਵੱਡਾ ਬਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
