ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ

12/30/2020 10:57:00 AM

ਟਾਂਡਾ  ਉੜਮੁੜ (ਪਰਮਜੀਤ ਸਿੰਘ  ਮੋਮੀ)- ਬਾਬਾ ਨਿਹਾਲ ਸਿੰਘ ਜੱਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਮਾਤਾ ਗੰਗਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਇਤਿਹਾਸਕ ਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮੂਨਕਾਂ ਵਿਖੇ  ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।  

ਇਸ ਦੇ ਉਪਰੰਤ ਸਿੱਖ ਪੰਥ ਦੇ ਮਹਾਨ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਦੇਵ ਸਿੰਘ ਕੁਹਾਡ਼ਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ ਤੇ ਭਾਈ  ਗਿਆਨੀ ਕੁਲਵਿੰਦਰ ਸਿੰਘ ਕੰਗਮਾਈ ਵਾਲਿਆਂ ਦੇ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰ, ਗੁਰਮਤਿ ਵਿਚਾਰਾਂ ਅਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾ ਕੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ।

ਸਮਾਗਮ ਦੌਰਾਨ ਸਮੂਹ ਪ੍ਰਚਾਰਕਾਂ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇ ਕੇ ਕਿਸਾਨਾਂ ਚੜ੍ਹਦੀ ਕਲਾ ਅਤੇ ਸਫਲਤਾ ਲਈ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜੀ ਵੱਲੋਂ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਜੀ ਨੇ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ  ਮਾਤਾ ਯਸਪਾਲ ਕੌਰ,ਅਰਵਿੰਦਰ ਸਿੰਘ ਰਸੂਲਪੁਰ,ਲਖਵਿੰਦਰ ਸਿੰਘ ਲੱਖੀ,ਕਰਮਵੀਰ ਸਿੰਘ ਘੁੰਮਣ,ਹਰਮੀਤ ਸਿੰਘ ਔਲਖ,ਸੁਖਵਿੰਦਰ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ,ਨਿਰਮਲ ਸਿੰਘ ਮੱਲ੍ਹੀ,   ਨੰਬਰਦਾਰ ਦਰਬਾਰਾ ਸਿੰਘ,ਸ਼ਾਮ ਸਿੰਘ ਮੂਨਕਾ, ਸਾਬਕਾ ਸਰਪੰਚ ਹਰਬੰਸ ਸਿੰਘ,ਦਵਿੰਦਰ ਸਿੰਘ ਲਾਡੀ,  ਸਰਪੰਚ ਕੁਲਵਿੰਦਰ ਕੌਰ, ਹਰ ਅਵਤਾਰ ਸਿੰਘ,ਮਨਿੰਦਰ ਸਿੰਘ,ਬਲਵੀਰ ਸਿੰਘ, ਪ੍ਰਭਕਰਨ ਸਿੰਘ,ਤਲਵਿੰਦਰ ਸਿੰਘ, ਜਸ਼ਨਦੀਪ ਸਿੰਘ,ਰਮਨਦੀਪ ਸਿੰਘ, ਜਥੇਦਾਰ ਮਲਕੀਤ ਸਿੰਘ  ਤੋਂ ਇਲਾਵਾ ਸੈਂਕੜੇ ਹੀ ਸੰਗਤਾਂ ਹਾਜ਼ਰ ਸਨ।

shivani attri

This news is Content Editor shivani attri