ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Sunday, Dec 19, 2021 - 01:16 PM (IST)

ਗੜ੍ਹਸ਼ੰਕਰ (ਸ਼ੋਰੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਸ੍ਰੀ ਚਰਨਛੋਹ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਹ ਅੱਜ ਇਥੇ ਮੱਥਾ ਟੇਕਣ ਆਏ ਸੀ ਅਤੇ ਨਾਲ ਹੀ ਇੱਥੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਦੇਖਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਧੰਨਭਾਗੀ ਸਮਝ ਰਹੇ ਹਨ, ਜੋ ਅੱਜ ਗੁਰੂ ਮਹਾਰਾਜ ਦੇ ਤਪ ਅਸਥਾਨ ਅਤੇ ਸ਼੍ਰੀ ਚਰਨਛੋਹ ਗੰਗਾ ਵਿਖੇ ਮੱਥਾ ਟੇਕਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਬਣਿਆ ਤਣਾਅਪੂਰਨ

ਉਨ੍ਹਾਂ ਦੱਸਿਆ ਕਿ ਇੱਥੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੀ ਮੰਗ ਸੀ, ਜਿਸ ਨੂੰ ਕਿ ਮਨਜ਼ੂਰ ਕੀਤਾ ਗਿਆ ਹੈ ਅਤੇ ਜਲਦ ਹੀ ਟਿਊਬਵੈੱਲ ਲੱਗ ਜਾਵੇਗਾ। ਸ਼੍ਰੀ ਚਰਨਛੋਹ ਗੰਗਾ ਦੀ ਪ੍ਰਬੰਧਕੀ ਕਮੇਟੀ ਤੋਂ ਸੰਤ ਸਤਵਿੰਦਰ ਹੀਰਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਦੱਸਿਆ ਕਿ ਉਨ੍ਹਾਂ ਨੇ ਇਕ ਮੰਗ-ਪੱਤਰ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਸੀ। ਜਿਸ ਉਪਰੰਤ ਮੁੱਖ ਮੰਤਰੀ ਨੇ ਪ੍ਰਬੰਧਕੀ ਕਮੇਟੀ ਨੂੰ 10 ਕਰੋਡ਼ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਹੈ।

ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ 51-51 ਲੱਖ ਰੁਪਏ ਦੀ ਗ੍ਰਾਂਟ ਸ਼੍ਰੀ ਚਰਨਛੋਹ ਗੰਗਾ ਅਤੇ ਤਪ ਅਸਥਾਨ ਵਾਸਤੇ ਕਹਿ ਕੇ ਮੁਨਕਰ ਹੋ ਗਏ ਹਨ, ਉਹ ਇਹ ਰਾਸ਼ੀ ਖੁਦ ਰਿਲੀਜ਼ ਕਰ ਦੇਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਸ੍ਰੀ ਰਵਿਦਾਸ ਮਹਾਰਾਜ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਕਿ ਭਾਈ ਕੇਵਲ ਸਿੰਘ ਚਾਕਰ ਦੀ ਅਗਵਾਈ ਵਿਚ ਉਨ੍ਹਾਂ ਨੂੰ ਇਕ ਮੰਗ-ਪੱਤਰ ਦਿੱਤਾ ਗਿਆ। ਇਸ ਮੰਗ-ਪੱਤਰ ਰਾਹੀਂ ਪ੍ਰਬੰਧਕੀ ਕਮੇਟੀ ਵੱਲੋਂ 100 ਏਕੜ ਭੂਮੀ ਦੀ ਮੰਗ, 35 ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕਾਰਜਾਂ ਲਈ ਅਤੇ 600 ਮੀਟਰ ਦੇ ਕਰੀਬ ਲੰਬਾਈ ਵਾਲੇ ਰਿਟੇਨਿੰਗ ਵਾਲ (ਡੰਗਾ) ਲਾਉਣ ਲਈ ਮੰਗ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ ’ਚ ਸ਼ਾਂਤੀ ਨੂੰ ਖ਼ਤਰਾ ਨਹੀਂ, ਗ੍ਰਹਿ ਮੰਤਰਾਲਾ ਸਰਹੱਦ ’ਤੇ ਡਰੋਨ ਨੂੰ ਸੁੱਟਣ ਵਾਲੇ ਉਪਕਰਣ ਲਾਵੇ: ਸੁਖਜਿੰਦਰ ਰੰਧਾਵਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News