ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਹੋਈ ਮੌਤ

Friday, Jul 14, 2023 - 02:49 PM (IST)

ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਮੋਮੀ)- ਇਥੋਂ ਦੇ ਪਿੰਡ ਮਸੀਤਪਲ ਕੋਟ ਨੇੜੇ ਅੱਜ ਦੁਪਹਿਰ ਬਿਜਲੀ ਦੇ ਖੰਬੇ 'ਤੇ ਜੰਪਰ ਠੀਕ ਕਰ ਰਹੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਬਲਬੀਰ ਸਿੰਘ ਵਾਸੀ ਪਿੰਡ ਝਾਂਵਾ ਦੇ ਰੂਪ ਵਿਚ ਹੋਈ ਹੈ।  ਹਾਦਸਾ 12 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਬਲਬੀਰ ਸਿੰਘ ਸਿੰਘ ਬਿਜਲੀ ਕਮਰਚਾਰੀ ਸਹਾਇਕ ਲਾਈਨਮੈਨ ਅਵਤਾਰ ਸਿੰਘ ਦੀ ਮੌਜੂਦਗੀ ਵਿਚ ਬਿਜਲੀ ਦੇ ਖੰਬੇ 'ਤੇ ਜੰਪਰ ਠੀਕ ਕਰ ਰਿਹਾ ਸੀ ਤਾਂ ਅਚਾਨਕ ਤਾਰ ਵਿਚ ਕਰੰਟ ਆਉਣ ਕਾਰਨ ਉਹ ਉਸ ਦੀ ਲਪੇਟ ਵਿਚ ਆ ਗਿਆ ਅਤੇ ਖੰਬੇ ਤੋਂ ਹੇਠਾਂ ਡਿੱਗ ਗਿਆ।

ਇਹ ਵੀ ਪੜ੍ਹੋ- ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਉਸ ਨੂੰ ਟਾਂਡਾ ਦੇ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਬਿਜਲੀ ਕਾਮਿਆਂ ਦੀ ਯੂਨੀਅਨ ਦੇ ਆਗੂਆਂ ਨੇ ਬਲਬੀਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਐੱਸ. ਡੀ. ਓ. ਸਬ ਅਰਬਨ ਸੁਖਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੇ ਜੰਪਰ ਸਪਰਕਿੰਗ ਨੂੰ ਠੀਕ ਕਰਨ ਲਈ ਬਿਜਲੀ ਬੰਦ ਕਰਨ ਦਾ ਪਰਮਿਟ ਲਿਆ ਹੋਇਆ ਸੀ। ਲਾਈਨ ਵਿਚ ਬੈਕ ਕਰੰਟ ਕਿਵੇਂ ਆਇਆ ਇਸ ਦੀ ਜਾਂਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News