ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 2.79 ਲੱਖ ਰੁਪਏ ਦੀ ਠੱਗੀ, 2 ਏਜੰਟਾਂ ਖ਼ਿਲਾਫ਼ ਮਾਮਲਾ ਦਰਜ

Wednesday, Oct 02, 2024 - 06:09 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 2.79 ਲੱਖ ਰੁਪਏ ਦੀ ਠੱਗੀ, 2 ਏਜੰਟਾਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਯੂ. ਕੇ. ਭੇਜਣ ਦੇ ਬਹਾਨੇ 2.79 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਟ੍ਰੈਵਲ ਏਜੰਟਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਸੰਦੀਪ ਕੌਰ ਪਤਨੀ ਅਜੈ ਕੁਮਾਰ ਵਾਸੀ ਮਹਿਮੂਦਪੁਰ (ਨਵਾਂਸ਼ਹਿਰ) ਨੇ ਦੱਸਿਆ ਕਿ ਉਨ੍ਹਾਂ ਨੇ ਏਜੰਟ ਅਰਵਿੰਦਰ ਸਿੰਘ ਪੁੱਤਰ ਪਿਸ਼ੋ ਸਿੰਘ ਵਾਸੀ ਗੰਗੜ ਮਾਜਰਾ ਥਾਣਾ ਸਦਰ ਖੰਨਾ ਕੋਲ ਇੰਗਲੈਂਡ ਜਾਣ ਲਈ ਫਾਈਲ ਦਰਜ ਕਰਵਾਈ ਸੀ। 

ਉਸ ਨੇ ਦੱਸਿਆ ਕਿ ਉਕਤ ਏਜੰਟ ਨੂੰ 6.38 ਲੱਖ ਰੁਪਏ ਦਿੱਤੇ ਗਏ ਸਨ। ਉਕਤ ਏਜੰਟ ਨੇ ਅੱਗੇ ਆਪਣੀ ਫਾਈਲ ਰਜਤ ਮਨਚੰਦਾ ਨੂੰ ਸੌਂਪ ਦਿੱਤੀ। ਉਕਤ ਏਜੰਟਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਸਬੰਧੀ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਕਤ ਏਜੰਟਾਂ ਨੇ ਉਸ ਨੂੰ 3.50 ਲੱਖ ਰੁਪਏ ਵਾਪਸ ਕਰ ਦਿੱਤੇ ਅਤੇ ਬਾਕੀ 2,79,100 ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ ਪਰ ਪੈਸੇ ਵਾਪਸ ਨਹੀਂ ਕੀਤੇ। 

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਇਟਲੀ 'ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਦੀ ਰਕਮ ਵਾਪਸ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਔੜ ਦੀ ਪੁਲਸ ਨੇ ਏਜੰਟ ਰਜਤ ਮਨਚੰਦਾ ਪੁੱਤਰ ਮੁਕੇਸ਼ ਮਨਚੰਦਾ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਅਤੇ ਅਰਵਿੰਦਰ ਸਿੰਘ ਪੁੱਤਰ ਪਿਸ਼ੋਰ ਸਿੰਘ ਵਾਸੀ ਗੰਗੜ ਮਜਾਰਾ ਤਹਿਸੀਲ ਖੰਨਾ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ 'ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News