ਵਰਕ ਪਰਮਿਟ ਦਾ ਝਾਂਸਾ ਦੇ ਕੇ ਮਾਰੀ 22 ਲੱਖ ਦੀ ਠੱਗੀ, ਮਾਮਲਾ ਦਰਜ

Sunday, Mar 10, 2024 - 06:20 PM (IST)

ਵਰਕ ਪਰਮਿਟ ਦਾ ਝਾਂਸਾ ਦੇ ਕੇ ਮਾਰੀ 22 ਲੱਖ ਦੀ ਠੱਗੀ, ਮਾਮਲਾ ਦਰਜ

ਰੂਪਨਗਰ (ਵਿਜੇ)- ਇੰਗਲੈਂਡ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 22 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਸ ਰੂਪਨਗਰ ਨੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ’ਚ ਪ੍ਰਭਜੋਤ ਕੌਰ ਪਤਨੀ ਸਵ. ਨਰਿੰਦਰ ਸਿੰਘ ਵਾਸੀ ਗੁਰੂ ਨਗਰ ਰੂਪਨਗਰ ਨੇ ਦੱਸਿਆ ਕਿ ਕਨਿਸ਼ ਕਪੂਰ ਪੁੱਤਰ ਸੁਸ਼ੀਲ ਕਪੂਰ ਵਾਸੀ ਦੀਪ ਵਿਹਾਰ ਸੈਕਟਰ 24, ਨਵੀਂ ਦਿੱਲੀ ਨੇ ਉਸ ਦੀ ਭੈਣ ਨਾਲ ਉਨ੍ਹਾਂ ਦੇ ਬੇਟਿਆਂ ਨੂੰ ਇੰਗਲੈਂਡ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 22 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:   PM ਨਰਿੰਦਰ ਮੋਦੀ ਦੀ ਦੋਆਬਾ ਵਾਸੀਆਂ ਨੂੰ ਸੌਗਾਤ, ਆਦਮਪੁਰ ਹਵਾਈ ਅੱਡੇ ਦਾ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News