ਮਹਿਲਾ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 6.35 ਲੱਖ ਰੁਪਏ ਦੀ ਠੱਗੀ

Thursday, Jun 04, 2026 - 05:27 PM (IST)

ਮਹਿਲਾ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 6.35 ਲੱਖ ਰੁਪਏ ਦੀ ਠੱਗੀ

ਨਵਾਂਸ਼ਹਿਰ (ਤ੍ਰਿਪਾਠੀ)- ਮਹਿਲਾ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 6.35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸਰਬਜੀਤ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਰਾਹੋਂ ਰੋਡ ਨਵਾਂਸ਼ਹਿਰ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਉਸ ਦੇ ਭਰਾ ਅਮਰਦੀਪ ਸਿੰਘ ਨੂੰ ਟਰੈਵਲ ਏਜੰਟ ਜੋਗਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘਟਾਰੋਂ ਥਾਣਾ ਔੜ ਵੱਲੋਂ ਸਟੱਡੀ ਵੀਜ਼ੇ ’ਤੇ ਸਿੰਗਾਪੁਰ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

ਉਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਵੀ ਇੱਛੁਕ ਸੀ, ਜਿਸ ਕਾਰਨ ਉਸ ਨੇ ਉਕਤ ਏਜੰਟ ਜੋਗਾ ਸਿੰਘ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦੀ ਪੇਸ਼ਕਸ਼ ਕੀਤੀ। ਉਸ ਨੇ ਦੱਸਿਆ ਕਿ ਉਸ ਨੂੰ 13 ਲੱਖ ਰੁਪਏ ਵਿਚ ਆਸਟ੍ਰੇਲੀਆ ਭੇਜਣ ਦਾ ਸਮਝੌਤਾ ਹੋਇਆ ਸੀ, ਜਿਸ ਤਹਿਤ 6.5 ਲੱਖ ਰੁਪਏ ਪਹਿਲਾਂ ਅਤੇ 6.5 ਲੱਖ ਰੁਪਏ ਵੀਜ਼ਾ ਲੱਗਣ ਤੋਂ ਬਾਅਦ ਦਿੱਤੇ ਜਾਣੇ ਸਨ।

ਉਸ ਨੇ ਦੱਸਿਆ ਕਿ ਉਸ ਨੇ ਸਮਝੌਤੇ ਮੁਤਾਬਕ ਉਕਤ ਏਜੰਟ ਨੂੰ 6.35 ਲੱਖ ਰੁਪਏ ਅਤੇ ਪਾਸਪੋਰਟ ਦੀ ਕਾਪੀ ਦੇ ਦਿੱਤੀ ਪਰ ਉਕਤ ਏਜੰਟ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਉਕਤ ਏਜੰਟ ਦੁਬਈ ਚਲਾ ਗਿਆ ਅਤੇ ਉਸ ਨੇ ਉਸ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ। ਉਸ ਨੇ ਦੱਸਿਆ ਕਿ ਪੰਚਾਇਤ ਦੇ ਦਖ਼ਲ ਤੋਂ ਬਾਅਦ ਉਕਤ ਏਜੰਟ ਨੇ 2 ਕਿਸ਼ਤਾਂ ਵਿਚ 6 ਲੱਖ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ ਪਰ ਪੈਸੇ ਵਾਪਸ ਨਹੀਂ ਕੀਤੇ। ਉਨ੍ਹਾਂ ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਮੰਗ ਕੀਤੀ ਕਿ ਉਸ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਦੋਸ਼ੀ ਏਜੰਟ ਖ਼ਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ

ਉਕਤ ਸ਼ਿਕਾਇਤ ’ਤੇ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਪੜਤਾਲ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ ’ਤੇ ਪੁਲਸ ਥਾਣਾ ਸਿਟੀ ਨਵਾਂਸ਼ਹਿਰ ਨੇ ਟਰੈਵਲ ਏਜੰਟ ਜੋਗਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘਟਾਰੋਂ ਥਾਣਾ ਔੜ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News