ਕੁਵੈਤ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਔਰਤ ਸਣੇ 2 ਏਜੰਟਾਂ ਖ਼ਿਲਾਫ਼ ਮਾਮਲਾ ਦਰਜ

Saturday, May 31, 2025 - 05:37 PM (IST)

ਕੁਵੈਤ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਔਰਤ ਸਣੇ 2 ਏਜੰਟਾਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਕੁਵੈਤ ਭੇਜਣ ਦਾ ਝਾਂਸਾ ਦੇ ਕੇ 55 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸੋਹਣ ਲਾਲ ਪੁੱਤਰ ਜੋਗਰਾਜ ਵਾਸੀ ਪਿੰਡ ਭੱਦੀ ਤਹਿਸੀਲ ਬਲਾਚੌਰ ਨੇ ਦੱਸਿਆ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਵਿਦੇਸ਼ ਜਾਣ ਸਬੰਧੀ ਇਕ ਪੋਸਟ ਵੇਖੀ ਸੀ, ਜਿਸ ਤੋਂ ਉਸ ਨੇ ਨੰਬਰ ਲੈ ਕੇ ਉਕਤ ਏਜੰਟਾਂ ਨਾਲ ਸੰਪਰਕ ਕੀਤਾ। ਉਸ ਨੇ ਦੱਸਿਆ ਕਿ ਕੁਵੈਤ ਜਾਣ ਦਾ ਉਸ ਦਾ ਸੌਦਾ ਉਕਤ ਏਜੰਟਾਂ ਨਾਲ 55 ਹਜ਼ਾਰ ਰੁਪਏ ਵਿਚ ਤੈਅ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਉਸ ਦਾ ਵੀਜ਼ਾ 25 ਦਿਨਾਂ ਦੇ ਅੰਦਰ ਆ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟਾਂ ਨੂੰ 52 ਹਜ਼ਾਰ ਰੁਪਏ ਅਤੇ ਮੈਡੀਕਲ ਲਈ 3 ਹਜ਼ਾਰ ਦਿੱਤੇ ਸਨ ਪਰ ਉਨ੍ਹਾਂ ਨੇ ਨਾ ਤਾਂ ਉਸ ਨੂੰ ਕੁਵੈਤ ਭੇਜਿਆ ਅਤੇ ਨਾ ਹੀ ਉਹ ਉਸ ਦੇ ਪੈਸੇ ਵਾਪਸ ਕਰ ਰਹੇ ਹਨ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਉਸ ਦੇ ਪੈਸੇ ਵਾਪਸ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਬਲਾਚੌਰ ਥਾਣੇ ਪੁਲਸ ਨੇ ਰਾਹੁਲ ਮਸੀਹ ਪੁੱਤਰ ਨੀਰਜ ਮਸੀਹ ਅਤੇ ਕ੍ਰਿਤਿਕਾ ਦੋਵੇਂ ਵਾਸੀ ਲੁਧਿਆਣਾ ਵਿਰੁੱਧ ਪੁਲਸ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News