ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ

Wednesday, Dec 03, 2025 - 03:52 PM (IST)

ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਪਿੰਡ ਜਹੂਰਾ ਵਾਸੀ ਵਿਅਕਤੀ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1 ਲੱਖ 60 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਤਿੰਨ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜਹੂਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਪ੍ਰਸ਼ਾਂਤ ਸੇਠੀ, ਸਤਿੰਦਰ ਪੁੱਤਰ ਪ੍ਰਸ਼ਾਂਤ ਸੇਠੀ ਅਤੇ ਗੁਰਮੀਤ ਕੌਰ ਫੀਦਰ ਟੱਚ ਓਵਰਸੀਜ਼ ਚੰਡੀਗੜ੍ਹ ਦੇ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1 ਲੱਖ 60 ਹਜ਼ਾਰ ਦੀ ਠੱਗੀ ਮਾਰੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਾਖੜਾ ਡੈਮ ਨਾਲ ਜੁੜੀ ਵੱਡੀ ਖ਼ਬਰ! BBMB ਨੇ ਲਿਆ ਵੱਡਾ ਫ਼ੈਸਲਾ


author

shivani attri

Content Editor

Related News