ਪੁਲਸ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ, ਦਰਜਨਾਂ ਦੇ ਕੱਟੇ ਚਲਾਨ
Saturday, Feb 01, 2025 - 06:01 AM (IST)
ਨੂਰਪੁਰਬੇਦੀ (ਭੰਡਾਰੀ)- ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਚੌਕੀ ਕਲਵਾਂ ਦੀ ਪੁਲਸ ਨੇ ਨਾਕਾਬੰਦੀ ਕਰ ਕੇ ਮੁੱਖ ਮਾਰਗ ਤੋਂ ਗੁਜ਼ਰਨ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਬਿਨਾਂ ਦਸਤਾਵੇਜ਼ਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਰਜਨਾਂ ਵਾਹਨਾਂ ਉਨ੍ਹਾਂ ਦੇ ਚਾਲਕਾਂ ਦੀ ਚੈਕਿੰਗ ਕੀਤੀ।
ਪੁਲਸ ਚੌਕੀ ਕਲਵਾਂ ਦੇ ਇੰਚਾਰਜ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਨਾਕੇ ਦੌਰਾਨ ਪੁਲਸ ਅਧਿਕਾਰੀਆਂ ਨੇ ਕਈ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਬਿਨ੍ਹਾਂ ਦਸਤਾਵੇਜ਼ਾਂ, ਸੀਟ ਬੈਲਟ ਤੇ ਹੈਲਮੇਟ ਨਾ ਪਹਿਨਣ ਵਾਲਿਆਂ ਖਿਲਾਫ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ 'ਚ ਨਸ਼ਾ ਤਸਕਰਾਂ ਦਾ ਕੀਤਾ ਜਾਵੇਗਾ Bycott, ਨਹੀਂ ਮਿਲੇਗੀ ਕੋਈ ਵੀ ਮਦਦ
ਇਸ ਦੌਰਾਨ ਗੱਲਬਾਤ ਕਰਦਿਆਂ ਚੌਕੀ ਇੰਚਾਰਜ ਹਰਮੇਸ਼ ਕੁਮਾਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਓਵਰਲੋਡਿਡ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਜਦਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਵੀ ਰੋਕ ਕੇ ਕਾਰਵਾਈ ਕੀਤੀ ਗਈ ਅਤੇ ਕਈ ਚਾਲਕਾਂ ਦੇ ਚਾਲਾਨ ਕੀਤੇ ਗਏ।
ਉਨ੍ਹਾਂ ਆਖਿਆ ਕਿ ਵਾਹਨ ਚਾਲਕ ਸਮੁੱਚੇ ਦਸਤਾਵੇਜ ਨਾਲ ਲੈ ਕੇ ਚੱਲਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਸਫਰ ਦੌਰਾਨ ਕਿਸੀ ਵੀ ਪ੍ਰਕਾਰ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਹਰਗਿਜ਼ ਇਜ਼ਾਜਤ ਨਾ ਦੇਣ ਤਾਂ ਜੋ ਉਨ੍ਹਾਂ ਨੂੰ ਭਵਿੱਖ ’ਚ ਕਿਸੇ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਚੈਕਿੰਗ ਦੌਰਾਨ ਕਾਂਸਟੇਬਲ ਅਮਰੀਕ ਸਿੰਘ, ਸੀ.ਐੱਚ.ਜੀ. ਸੁਰਿੰਦਰ ਕੁਮਾਰ ਅਤੇ ਅਮਨ ਖਾਨ ਸਹਿਤ ਚੌਕੀ ਦੇ ਹੋਰ ਪੁਲਸ ਮੁਲਾਜ਼ਮ ਤੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਦੋਂ ਸੜਕਾਂ 'ਤੇ ਆਪ ਉਤਰੇ 'ਯਮਰਾਜ'... ਲੋਕਾਂ ਨੂੰ ਸਿਖਾਇਆ ਜ਼ਿੰਦਗੀ ਦਾ ਇਹ ਅਹਿਮ ਸਬਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e