ਆਜ਼ਾਦੀ ਦਿਹਾੜੇ ਮੌਕੇ ADGP ਪੀ. ਕੇ. ਸਿਨ੍ਹਾ ਤੇ ਪੁਲਸ ਕਮਿਸ਼ਨਰ ਨੇ ਰੇਲਵੇ ਸਟੇਸ਼ਨ ’ਤੇ ਚਲਾਈ ਚੈਕਿੰਗ ਮੁਹਿੰਮ
Wednesday, Aug 14, 2024 - 12:10 PM (IST)
ਜਲੰਧਰ (ਸੁਧੀਰ)–ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੰਗਲਵਾਰ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੀ. ਕੇ. ਸਿਨ੍ਹਾ ਅਤੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਭਾਰੀ ਪੁਲਸ ਫੋਰਸ ਸਮੇਤ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ। ਇਸ ਚੈਕਿੰਗ ਮੁਹਿੰਮ ਵਿਚ ਪੁਲਸ ਫੋਰਸ ਦੇ ਨਾਲ ਏ. ਡੀ. ਜੀ. ਪੀ. ਪੀ. ਕੇ. ਸਿਨ੍ਹਾ ਅਤੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਖ਼ੁਦ ਪੁਲਸ ਫੋਰਸ ਨਾਲ ਤਾਇਨਾਤ ਰਹੇ, ਜਿਨ੍ਹਾਂ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 ’ਤੇ ਪਹਿਲਾਂ ਚੈਕਿੰਗ ਮੁਹਿੰਮ ਚਲਾਈ, ਜਿਸ ਤਹਿਤ ਉਨ੍ਹਾਂ ਕਈ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਅਤੇ ਕਈਆਂ ਦਾ ਪੁਲਸ ਨੇ ਸਾਮਾਨ ਵੀ ਚੈੱਕ ਕੀਤਾ।
ਇਹ ਵੀ ਪੜ੍ਹੋ- ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ
ਉਨ੍ਹਾਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ ’ਤੇ ਤਾਇਨਾਤ ਵੈਂਡਰਜ਼ ਨੂੰ ਵੀ ਸ਼ੱਕੀ ਲੋਕਾਂ ਅਤੇ ਸ਼ੱਕੀ ਚੀਜ਼ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਦੇਣ ਦੀ ਗੱਲ ਕੀਤੀ, ਜਿਸ ਦੇ ਬਾਅਦ ਪੁਲਸ ਪਾਰਟੀ ਨੇ ਰੇਲਵੇ ਸਟੇਸ਼ਨ ਦੇ ਬਾਹਰ ਅਤੇ ਆਲੇ-ਦੁਆਲੇ ਸਥਾਨਾਂ ’ਤੇ ਚੈਕਿੰਗ ਮੁਹਿੰਮ ਚਲਾਈ। ਏ. ਡੀ. ਜੀ. ਪੀ. ਪੀ. ਕੇ. ਸਿਨ੍ਹਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰਾਤ ਨੂੰ ਵੀ ਪੁਲਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਅ ਐਂਡ ਆਰਡਰ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ