ਹੁਸ਼ਿਆਰਪੁਰ ਵਿਖੇ ਫੂਡ ਸੇਫਟੀ ਟੀਮ ਵੱਲੋਂ ਦੁਸੜਕਾ–ਸ਼ਾਮ ਚੌਰਾਸੀ ਰੋਡ ‘ਤੇ ਕੀਤੀ ਗਈ ਚੈਕਿੰਗ
Saturday, Oct 04, 2025 - 06:38 PM (IST)

ਹੁਸ਼ਿਆਰਪੁਰ (ਘੁੰਮਣ)- ਮਾਣਯੋਗ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ, ਦਿਲਰਾਜ ਸਿੰਘ (IAS)ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾਪੂਰਣ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਸਖ਼ਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਅੱਜ ਸਵੇਰੇ ਦੁਸੜਕਾ–ਸ਼ਾਮ ਚੌਰਾਸੀ ਰੋਡ ‘ਤੇ ਤੜਕਸਾਰ ਨਾਕਾ ਲਗਾ ਕੇ ਖਾਧ ਪਦਾਰਥਾਂ ਨਾਲ ਭਰੀਆਂ ਗੱਡੀਆਂ ਦੀ ਚੈਕਿੰਗ ਕੀਤੀ।
ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਖ਼ਾਸ ਤੌਰ ‘ਤੇ ਨਕਲੀ ਪਨੀਰ ਦੀ ਰੋਕਥਾਮ ਲਈ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸਵੇਰੇ ਲਗਾਏ ਗਏ ਨਾਕੇ ਦੌਰਾਨ ਵੱਖ-ਵੱਖ ਵਪਾਰਕ ਗੱਡੀਆਂ ਦੀ ਜਾਂਚ ਕੀਤੀ ਗਈ ਅਤੇ ਸ਼ੱਕ ਦੇ ਅਧਾਰ ‘ਤੇ ਪਨੀਰ ਦਾ ਸੈਂਪਲ ਇਕੱਠਾ ਕੀਤਾ ਗਿਆ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਜ਼ਿਲ੍ਹੇ ਵਿੱਚ ਵਿਕਣ ਵਾਲੇ ਦੁੱਧ-ਦੁੱਧੀ ਪਦਾਰਥਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਹੋਵੇ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...
ਇਸ ਤੋਂ ਉਪਰੰਤ ਟੀਮ ਨੇ ਸ਼ਾਮ ਚੌਰਾਸੀ ਅਤੇ ਕਸਬਾ ਹਰਿਆਣਾ ਵਿੱਚ ਵੀ ਵੱਖ-ਵੱਖ ਖਾਧ ਪਦਾਰਥਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਖਾਣ ਵਾਲੇ ਤੇਲ, ਬੇਸਣ, ਹਲਦੀ, ਗਰਮ ਮਸਾਲਾ ਅਤੇ ਗੱਚਕ ਦੇ ਕੁੱਲ੍ਹ 6 ਸੈਂਪਲ ਇਕੱਠੇ ਕੀਤੇ ਗਏ ਹਨ। ਇਹ ਸਾਰੇ ਸੈਂਪਲ ਹੋਰ ਜਾਂਚ ਲਈ ਸਰਕਾਰੀ ਫੂਡ ਲੈਬ ਭੇਜੇ ਗਏ ਹਨ। ਲੈਬ ਰਿਪੋਰਟ ਪ੍ਰਾਪਤ ਹੋਣ ‘ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਡਾ. ਭਾਟੀਆ ਨੇ ਖਾਧ ਪਦਾਰਥਾਂ ਦੇ ਵਪਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਐੱਫਐਸਐਸਏਆਈ (FSSAI) ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਹੀ ਵਪਾਰ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਕਲੀ ਜਾਂ ਗੁਣਵੱਤਾ ਰਹਿਤ ਖਾਧ ਪਦਾਰਥ ਵਿਕਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਖਾਣ-ਪੀਣ ਦੇ ਪਦਾਰਥਾਂ ਦੀ ਮੰਗ ਵਧ ਜਾਂਦੀ ਹੈ, ਇਸ ਕਰਕੇ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕੇ ਅਤੇ ਅਚਾਨਕ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਸਿਰਫ਼ ਕਾਰਵਾਈ ਕਰਨਾ ਨਹੀਂ, ਸਗੋਂ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਉਣਾ ਹੈ। ਡਾ. ਭਾਟੀਆ ਨੇ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ-ਪੀਣ ਦੀਆਂ ਚੀਜ਼ਾਂ ਖਰੀਦਦਿਆਂ ਹਮੇਸ਼ਾ ਐੱਫ਼. ਐੱਸ. ਐੱਸ. ਏ. ਆਈ. ਦਾ ਲਾਇਸੈਂਸ ਨੰਬਰ, ਮਿਆਦ (expiry date) ਅਤੇ ਗੁਣਵੱਤਾ ਦਾ ਧਿਆਨ ਰੱਖਣ। ਜੇਕਰ ਕਿਤੇ ਵੀ ਨਕਲੀ ਜਾਂ ਗੁਣਵੱਤਾ ਰਹਿਤ ਖਾਧ ਪਦਾਰਥ ਦੀ ਵਿਕਰੀ ਹੋ ਰਹੀ ਹੈ ਤਾਂ ਇਸ ਬਾਰੇ ਤੁਰੰਤ ਸਿਹਤ ਵਿਭਾਗ ਜਾਂ ਫੂਡ ਸੇਫਟੀ ਟੀਮ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8