ਫੂਡ ਸੇਫਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
Wednesday, Oct 23, 2024 - 01:24 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਕਮਿਸ਼ਨਰ ਫੂਡ, ਪੰਜਾਬ, ਡਾ. ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਫੂਡ ਸੇਫਟੀ ਟੀਮ ਨੇ ਸਹਾਇਕ ਫੂਡ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਸ਼ਹਿਰ ਦੀਆਂ ਮਠਿਆਈਆਂ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਜ਼ਰੂਰੀ ਖ਼ਬਰ: ਜਲੰਧਰ 'ਚ ਬੰਦ ਹਨ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਦੋ ਦਿਨਾਂ ਦੀ ਚੈਕਿੰਗ ਮੁਹਿੰਮ ਦੌਰਾਨ ਟੀਮਾਂ ਵੱਲੋਂ ਮਠਿਆਈਆਂ ਦੀਆਂ ਦੀ ਮਿਕਦਾਰ ਅਤੇ ਗੁਣਵੱਤਾ ਚੈੱਕ ਕੀਤੀ ਗਈ। ਇਸ ਮੁਹਿੰਮ ਦੌਰਾਨ 9 ਮਠਿਆਈਆਂ ਦੀਆਂ ਦੁਕਾਨਾਂ ਦੇ ਸੈਂਪਲ ਭਰੇ ਗਏ ਅਤੇ ਸਟੇਟ ਲੈਬ ਨੂੰ ਜਾਂਚ ਕਰਨ ਲਈ ਭੇਜੇ ਗਏ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਮਠਿਆਈ ਦੀ ਸਾਫ-ਸਫ਼ਾਈ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ। ਇਸ ਦੌਰਾਨ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਤਿਉਹਾਰੀ ਸੀਜ਼ਨ ਦੌਰਾਨ ਸਾਫ਼-ਸਫ਼ਾਈ ਅਤੇ ਮਠਿਆਈ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ।
ਇਹ ਵੀ ਪੜ੍ਹੋ- ਖ਼ੁਸ਼ੀ-ਖ਼ੁਸੀ ਚੱਲ ਰਹੇ ਵਿਆਹ 'ਚ ਪੈ ਗਿਆ ਰੌਲਾ, ਫੋਟੋਗ੍ਰਾਫਰ 'ਤੇ SI ਨੇ ਜੜ੍ਹ 'ਤੇ ਥੱਪੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ