ਵਿਧਾਇਕ ਜਸਵੀਰ ਰਾਜਾ ਵੱਲੋਂ ਪਿੰਡ ਸ਼ਹਿਬਾਜਪੁਰ ਦੇ ਵਿਕਾਸ ਕਾਰਜਾਂ ਲਈ 4 ਲੱਖ 17 ਹਜ਼ਾਰ ਰੁਪਏ ਦਾ ਚੈੱਕ ਭੇਟ

03/20/2023 6:31:53 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਸੂਬਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਲਈ ਸਹੂਲਤ ਅਤੇ ਵਿਕਾਸ ਕਾਰਜਾਂ ਲਈ ਸਿਰ ਤੋੜ ਯਤਨ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਸਹਿਬਾਜਪੁਰ ਵਿੱਚ ਹੋਏ ਇਕ ਭਰਵੇਂ ਇਕੱਠ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕੇਸਵ ਸਿੰਘ ਸੈਣੀ, ਸਰਪੰਚ ਗੁਲਜ਼ਾਰ ਸਿੰਘ ਸਹਿਬਾਜ਼ਪੁਰ, ਯੂਥ ਆਗੂ ਸੁਖਰਾਜ ਸਿੰਘ ਰਾਜੂ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਪਿੰਡ ਸ਼ਹਿਬਾਜਪੁਰ ਦੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਅਤੇ ਪਿੰਡ ਵਿੱਚ ਸੋਲਰ ਲਾਈਟਾਂ ਵਾਸਤੇ 1 ਲਖ 17 ਹਜ਼ਾਰ ਰੁਪਏ ਦਾ ਚੈੱਕ ਸਰਪੰਚ ਗੁਰਜਾਰ ਸਿੰਘ ਨੂੰ ਭੇਟ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਪਿੰਡ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸੂਬੇ ਦੇ ਹਰੇਕ ਨੇ ਖੇਤਰ ਤਰੱਕੀ ਕਰ ਰਿਹਾ ਹੈ ਪਰ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਉਨ੍ਹਾਂ ਦੇ ਲੀਡਰ ਸੂਬਾ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕਰ ਰਹੇ ਹਨ ਪਰ ਸੂਬਾ ਪੰਜਾਬ ਦੇ ਸੂਝਵਾਨ ਤੇ ਸਿਆਣੇ ਲੋਕ ਹੁਣ ਇਹਨਾਂ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। 

ਇਹ ਵੀ ਪੜ੍ਹੋ : IPS ਅਧਿਕਾਰੀ ਸਵਪਨ ਸ਼ਰਮਾ ਜਲੰਧਰ ਰੇਂਜ ਦੇ DIG ਵਜੋਂ ਨਿਯੁਕਤ

ਇਸ ਮੌਕੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਵਿਧਾਇਕ ਜਸਬੀਰ ਰਾਜਾ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਅਤੇ ਸੂਬਾ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਵਿਕਾਸ ਦੇ ਇਸ ਸਰਕਾਰ ਦੇ ਇਸ ਕਾਰਜ ਕਾਲ ਦੌਰਾਨ ਹੋਇਆ ਹੈ ਇਤਿਹਾਸ ਵਿਚ ਅਜਿਹੇ ਵਿਕਾਸ ਕਾਰਜ ਪਹਿਲਾ ਨਹੀਂ ਹੋਏ। ਇਸ ਮੌਕੇ ਸਾਬਕਾ ਸਰਪੰਚ ਰਜਿੰਦਰਦੀਪ ਸਿੰਘ ਔਜਲਾ, ਨੰਬਰਦਾਰ ਕੁਲਬੀਰ ਸਿੰਘ, ਪੰਚ ਸੰਦੀਪ ਕੌਰ, ਪੰਚ ਬਲਕਾਰ ਸਿੰਘ, ਗੁਰਵਿੰਦਰ ਸਿੰਘ, ਪਹਿਲਵਾਨ ਹਰਦੀਪ ਗਿੱਲ, ਮਨਜੀਤ ਸਿੰਘ ਔਲਖ, ਕੁਲਵਿੰਦਰ ਸਿੰਘ, ਜਗਜੋਤ ਸਿੰਘ ਔਲਖ, ਨਛੱਤਰ ਸਿੰਘ ,ਅਵਤਾਰ ਸਿੰਘ, ਦੀਦਾਰ ਸਿੰਘ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਕੋਨੇ-ਕੋਨੇ ’ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ, ਇੰਟਰਨੈੱਟ ਸੇਵਾਵਾਂ ਅੱਜ ਵੀ ਰਹਿਣਗੀਆਂ ਬੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News