ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਇਕਾਂ ਨੂੰ ਨਵੀਂਆਂ ਇਨੋਵਾ ਗੱਡੀਆਂ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵਿਰੋਧ

07/27/2021 11:59:00 AM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ,ਵਰਿੰਦਰ  ਪੰਡਿਤ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਸਰਕਾਰੀ ਖਜ਼ਾਨੇ ਵਿੱਚੋਂ ਨਵੀਆਂ ਇਨੋਵਾ ਗੱਡੀਆਂ ਦੇਣ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਿਰੋਧ ਕੀਤਾ ਹੈ।ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ  ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਤੇ ਜ਼ਿਲ੍ਹਾ ਜਰਨਲ ਸਕੱਤਰ ਸੰਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਨਾਲ ਸੂਬਾ ਪੰਜਾਬ ਦੇ ਲੋਕਾਂ ਤੇ ਵਾਧੂ ਬੋਝ ਪਿਆ ਹੈ।

ਇਹ ਵੀ ਪੜ੍ਹੋ : ਦੋਦਾ ਵਿਖੇ ਰੇਡ ਮਾਰਨ ਗਈ ਪੁਲਸ ਪਾਰਟੀ ’ਤੇ ਹਮਲਾ, ਮੁਲਜ਼ਮਾਂ ਨੇ ਚੌਂਕੀ ਪਹੁੰਚ ਕੇ ਵੀ ਚਲਾਏ ਇੱਟਾਂ-ਰੋੜੇ

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ  ਮੁੱਖ ਮੰਤਰੀ ਬਣਨ ਤੋਂ ਪਹਿਲਾਂ  ਬਠਿੰਡਾ ਰੈਲੀ ਵਿੱਚ ਗੁਟਕਾ ਸਾਹਿਬ ਜੀ ਦੀ ਸੌਂਹ ਖਾ ਕੇ ਪੰਜਾਬ ਦੇ ਲੋਕਾਂ ਨਾਲ ਜੋ ਝੂਠੇ ਵਾਅਦੇ ਕੀਤੇ ਸਨ ਉਹ ਪੂਰੇ ਕਰਨ ਦੀ ਬਜਾਏ ਹੁਣ ਸੋਨੀਆ ਗਾਂਧੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੇ ਕਾਂਗਰਸੀ ਵਿਧਾਇਕਾਂ ਨੂੰ ਕੈਪਟਨ ਖੇਮੇ ਵਿੱਚ ਵਾਪਸ ਲੈ ਕੇ ਆਉਂਣ ਖ਼ਾਤਰ ਉਨ੍ਹਾਂ ਨੂੰ ਨਵੀਆਂ ਇਨੋਵਾ ਗੱਡੀਆਂ ਸਰਕਾਰੀ ਖਜ਼ਾਨੇ ’ਚੋਂ ਨਜ਼ਰਾਨੇ ਵਜੋਂ ਦੇ ਕੇ ਪੰਜਾਬ ਦੇ ਲੋਕਾਂ ਤੇ ਵਾਧੂ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਸਰਕਾਰ ਬਣਨ ਤੋਂ ਇਹ ਕਹਿੰਦੇ ਆ ਰਹੇ ਹਨ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਪੰਜਾਬ ਦੇ ਸਿਰ ਲਗਭਗ ਤਿੰਨ ਹਜ਼ਾਰ ਕਰੋੜ ਦਾ ਕਰਜ਼ਾ ਹੈ ਪਰ ਦੂਸਰੇ ਪਾਸੇ ਕਾਂਗਰਸੀ ਵਿਧਾਇਕਾਂ ਨੂੰ ਨਵੀਆਂ ਗੱਡੀਆਂ ਦੇ ਨਜ਼ਰਾਨੇ ਦਿੱਤੇ ਜਾ ਰਹੇ ਹਨ। ਜੇਕਰ ਖਜ਼ਾਨਾ ਖਾਲੀ ਹੈ ਤਾਂ ਸਰਕਾਰ ਨੇ ਖਜ਼ਾਨਾ ਮੰਤਰੀ ਕਿਉਂ ਨਿਯੁਕਤ ਕਰਕੇ ਪੰਜਾਬ ਦੇ ਲੋਕਾਂ ਤੇ ਵਾਧੂ ਬੋਝ ਪਾਇਆ ਹੋਇਆ ਹੈ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ’ਚ ਮਾਂ-ਧੀ ਦੀ ਗਈ ਸੀ ਜਾਨ, ਇਕਲੌਤੇ ਪਰਿਵਾਰਕ ਮੈਂਬਰ ਦੇ ਵਿਦੇਸ਼ੋਂ ਪਰਤਣ 'ਤੇ ਹੋਵੇਗਾ ਸਸਕਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਪੁਰਜੋਰ ਵਿਰੋਧ ਕਰਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕਰਦੀ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਕਾਂਗਰਸ, ਬਾਦਲ ਦਲ, ਬੀ.ਜੇ.ਪੀ. ਅਤੇ ਆਮ ਆਦਮੀ ਪਾਰਟੀ ਨੂੰ ਨਾਕਾਰ ਕੇ ਸੱਚੀ ਤੇ ਇਮਾਨਦਾਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਰਕਾਰ ਬਣਾਈ ਜਾਵੇ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਸੁਰਿੰਦਰ ਸਿੰਘ ਮਸੀਤਪਲਕੋਟ, ਗੁਰਵਿੰਦਰ ਸਿੰਘ ਗਿੱਦੜ ਪਿੰਡੀਵੀ ਉਨ੍ਹਾਂ ਨਾਲ ਹਾਜ਼ਰ ਸਨ।

ਇਹ ਵੀ ਪੜ੍ਹੋ : ਪਟਿਆਲਾ ’ਚ ਹੁਣ ਹੋਣਗੇ ਸੱਤਾ ਦੇ ਦੋ ਕੇਂਦਰ, ‘ਮੋਤੀ ਮਹਿਲ’ ਦੇ ਨਾਲ ਬਣਿਆ ‘ਜੋਤੀ ਮਹਿਲ’

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Shyna

Content Editor

Related News