ਕੈਪਟਨ ਦੇ ਮਿਸ਼ਨ ਫਤਿਹ ਦਾ ਮੁੱਖ ਮੰਤਵ ਕੋਵਿਡ-19 ਨੂੰ ਸੂਬੇ ''ਚੋਂ ਖਤਮ ਕਰਨਾ: ਡੀ.ਸੀ.

Wednesday, Jun 03, 2020 - 12:13 PM (IST)

ਕੈਪਟਨ ਦੇ ਮਿਸ਼ਨ ਫਤਿਹ ਦਾ ਮੁੱਖ ਮੰਤਵ ਕੋਵਿਡ-19 ਨੂੰ ਸੂਬੇ ''ਚੋਂ ਖਤਮ ਕਰਨਾ: ਡੀ.ਸੀ.

ਜਲੰਧਰ (ਚੋਪੜਾ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਦਾ ਮੁੱਖ ਮੰਤਵ ਕੋਵਿਡ-19 ਨੂੰ ਸੂਬੇ 'ਚੋਂ ਪੂਰੀ ਤਰ੍ਹਾਂ ਖਤਮ ਕਰਨਾ ਹੈ। ਇਸ ਸਬੰਧ 'ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰੰਘ ਭੁੱਲਰ ਅਤੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਜਨਤਾ ਨੂੰ ਸੱਦਾ ਦਿੱਤਾ ਕਿ ਉਹ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ।

ਇਹ ਵੀ ਪੜ੍ਹੋ: ਜਲੰਧਰ: ਮੁੰਡੇ ਦੀਆਂ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ

ਉਨ੍ਹਾਂ ਨੇ ਇਸ ਮੁਹਿੰਮ ਨਾਲ ਸਬੰਧਤ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਦਾ ਮੁਢਲਾ ਮੰਤਵ ਲੋਕਾਂ ਨੂੰ ਇਸ ਮਹਾਮਾਰੀ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਕੋਵਿਡ-19 ਖਿਲਾਫ ਜੰਗ ਨੂੰ ਅੱਗੇ ਵਧਾਉਂਦੇ ਹੋਏ ਇਸ ਨੂੰ ਹਰੇਕ ਵਿਅਕਤੀ ਤੱਕ ਪਹੁੰਚਾਏਗਾ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਵਾਇਰਸ ਦੇ ਖਤਰੇ ਨੂੰ ਪਛਾਣਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਜਿਨ੍ਹਾਂ ਨੇ ਹਰ ਤਰ੍ਹਾਂ ਦੀਆਂ ਮੁਸ਼ਕਲਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ।

ਇਸ ਲਈ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੋਰੋਨਾ ਮਹਾਮਾਰੀ ਖਿਲਾਫ ਚੌਕਸ ਰਹਿੰਦੇ ਹੋਏ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ. ਐੱਸ. ਪੀ. ਸਰਬਜੀਤ ਸਿੰਘ, ਸਿਵਲ ਸਰਜਨ ਡਾ. ਗੁਰਿੰੰਦਰ ਚਾਵਲਾ, ਮੈਡੀਕਲ ਸੁਪਰਿੰਟੈਂਡੈਂਟ ਡਾ. ਹਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 9ਵੀਂ ਮੌਤ, ਲੁਧਿਆਣਾ ਦੇ DMC 'ਚ 64 ਸਾਲਾ ਵਿਅਕਤੀ ਨੇ ਤੋੜਿਆ ਦਮ (ਵੀਡੀਓ)


author

shivani attri

Content Editor

Related News