ਮੁੱਖ ਮੰਤਰੀ ਚੰਨੀ ਨੇ ਸ਼੍ਰੀ ਵਿਜੇ ਚੋਪੜਾ ਜੀ ਤੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਸ਼ਿਸ਼ਟਾਚਾਰਕ ਮੁਲਾਕਾਤ

Monday, Nov 01, 2021 - 10:44 AM (IST)

ਮੁੱਖ ਮੰਤਰੀ ਚੰਨੀ ਨੇ ਸ਼੍ਰੀ ਵਿਜੇ ਚੋਪੜਾ ਜੀ ਤੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਸ਼ਿਸ਼ਟਾਚਾਰਕ ਮੁਲਾਕਾਤ

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਇਥੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਜੀ ਅਤੇ ਪੰਜਾਬ ਕੇਸਰੀ ਪਰਿਵਾਰ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ। ਮੁੱਖ ਮੰਤਰੀ ਐਤਵਾਰ ਸਵੇਰੇ ਮੋਰਿੰਡਾ ਤੋਂ ਸਰਕਾਰੀ ਹੈਲੀਕਾਪਟਰ ’ਚ ਪੀ. ਏ. ਪੀ. ਹੈਲੀਪੈਡ ’ਤੇ ਪਹੁੰਚੇ ਸਨ ਅਤੇ ਉਥੋਂ ਸਿੱਧੇ ਸ਼੍ਰੀ ਵਿਜੇ ਚੋਪੜਾ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਆਏ।

ਮੁੱਖ ਮੰਤਰੀ ਚੰਨੀ ਨੇ ਸ਼੍ਰੀ ਵਿਜੇ ਚੋਪੜਾ ਦੇ ਪੈਰ ਛੂਹ ਪੈ ਕੇ ਆਸ਼ੀਰਵਾਦ ਲਿਆ ਅਤੇ ਨਾਲ ਹੀ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਸ਼੍ਰੀ ਵਿਜੇ ਚੋਪੜਾ ਨਾਲ ਦੇਸ਼ ਅਤੇ ਪੰਜਾਬ ਦੀ ਸਿਆਸੀ ਸਥਿਤੀ ਅਤੇ ਅੰਦਰੂਨੀ ਸੁਰੱਖਿਆ ਦੇ ਮਾਮਲਿਆਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ। ਚੰਨੀ ਨੇ ਚੋਪੜਾ ਪਰਿਵਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਨਾਲ ਪੂਰਾ ਤਾਲਮੇਲ ਬਣਾ ਕੇ ਚੱਲੇਗੀ ਤਾਂ ਕਿ ਪੰਜਾਬ ਲਈ ਵੱਧ ਤੋਂ ਵੱਧ ਗ੍ਰਾਂਟਾਂ ਮਨਜ਼ੂਰ ਕਰਵਾ ਕੇ ਲਾਭ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ’ਚ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਨੇ ਸੂਬੇ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਗੰਭੀਰਤਾ ਨਾਲ ਚਰਚਾ ਕਰਦੇ ਹੋਏ ਕਿਹਾ ਕਿ ਸੁਰੱਖਿਆ ਮਾਮਲਿਆਂ ਨੂੰ ਉਨ੍ਹਾਂ ਦੀ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ

PunjabKesari

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਸੂਬੇ ’ਚ ਘੱਟ-ਗਿਣਤੀ ਵਰਗ ਦੇ ਹਿੱਤਾਂ ਅਤੇ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਸਰਕਾਰ ਵੱਲੋਂ ਸਵੱਛ ਪ੍ਰਸ਼ਾਸਨ ਲੋਕਾਂ ਨੂੰ ਮੁਹੱਈਆ ਕਰਵਾਉਣਗੇ। ਲੋਕਾਂ ਦੇ ਨਾਲ ਨੇੜਲੇ ਸਬੰਧ ਬਣਾਏ ਜਾਣਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੀ ਸਰਕਾਰ ਰੇਲ ਅਤੇ ਹਵਾਈ ਲਿੰਕ ਨੂੰ ਹੋਰ ਵਧਾਉਣ, ਲੋਕਾਂ ਨੂੰ ਸਸਤੀ ਬਿਜਲੀ ਦੇਣ, ਨਿਵੇਸ਼ ਹਿਤੈਸ਼ੀ ਮਾਹੌਲ ਬਣਾਉਣ, ਪੰਜਾਬ ’ਚ ਨਵਾਂ ਪੂੰਜੀ ਨਿਵੇਸ਼ ਲਿਆਉਣ, ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਨੂੰ ਪਹਿਲ ਦੇਵੇਗੀ।

ਇਹ ਵੀ ਪੜ੍ਹੋ: CM ਚੰਨੀ ਤੋਂ ਬਾਅਦ ਹੁਣ ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਵਿਖੇ ਖੇਡੀ ਹਾਕੀ, ਪੁਰਾਣੇ ਦਿਨ ਕੀਤੇ ਯਾਦ

ਅੱਤਵਾਦ ਦੀ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੱਤਵਾਦ ਨੂੰ ਕਿਸੇ ਵੀ ਕੀਮਤ ’ਤੇ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਉਸ ਦੇ ਵਿਰੁੱਧ ਠੋਸ ਲੜਾਈ ਜਾਰੀ ਰੱਖੀ ਜਾਵੇਗੀ। ਸ਼੍ਰੀ ਵਿਜੇ ਚੋਪੜਾ ਨੇ ਮੁੱਖ ਮੰਤਰੀ ਚੰਨੀ ਵੱਲੋਂ ਜਨਤਾ ਨਾਲ ਨੇੜਲੇ ਸਬੰਧ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸੰਪਰਕ ਬਣਾਉਣ ਨਾਲ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲੱਗਦਾ ਹੈ ਅਤੇ ਉਸ ਦੇ ਅਨੁਸਾਰ ਕਦਮ ਚੁੱਕ ਕੇ ਸਰਕਾਰ ਜਨ-ਕਲਿਆਣ ਦੇ ਕਦਮ ਉਠਾ ਸਕਦੀ ਹੈ।

ਇਹ ਵੀ ਪੜ੍ਹੋ:  ਜਲੰਧਰ ਪੁੱਜੇ CM ਚੰਨੀ ਬਣੇ ਗੋਲਕੀਪਰ ਤੇ ਪਰਗਟ ਸਿੰਘ ਨੇ ਦਾਗੇ ਗੋਲ, ਖੇਡਿਆ ਹਾਕੀ ਦਾ ਮੈਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News