ਡਰੋਨਜ਼ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਅਹਿਮ ਬਿਆਨ, ਰਜਿਟ੍ਰੇਸ਼ਨ ਸ਼ੁਰੂ ਕਰੇ ਭਾਰਤ ਸਰਕਾਰ
Friday, Dec 23, 2022 - 12:57 AM (IST)
ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਡਰੋਨਜ਼ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ’ਚ ਭਾਰਤ-ਪਾਕਿ ਸਰਹੱਦ ’ਤੇ ਫੜੇ ਜਾ ਰਹੇ ਡਰੋਨਜ਼ ’ਤੇ ਕੋਈ ਨੰਬਰ ਨਹੀਂ ਹੁੰਦਾ। ਇਸ ਲਈ ਜਦੋਂ ਡਰੋਨਜ਼ ’ਤੇ ਰਜਿਸਟ੍ਰੇਸ਼ਨ ਨੰਬਰ ਲਿਖੇ ਜਾਣਗੇ ਤਾਂ ਇਹ ਪਤਾ ਲਾਉਣਾ ਆਸਾਨ ਹੋ ਜਾਵੇਗਾ ਕਿ ਸਬੰਧਤ ਡਰੋਨ ਕਿੱਥੋਂ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਹੱਦ ’ਤੇ ਫੜੇ ਗਏ ਡਰੋਨਜ਼ ’ਚ ਨਸ਼ੇ ਵਾਲੇ ਪਦਾਰਥ ਅਤੇ ਹਥਿਆਰ ਮਿਲੇ ਹਨ। ਸਰਹੱਦ ਪਾਰੋਂ ਮਿਲ ਰਹੀ ਚੁਣੌਤੀ ਦਾ ਮੁਕਾਬਲਾ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਤੇ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਸਰਕਾਰੀ ਸਕੂਲਾਂ ਦੇ 60 ਪ੍ਰਿੰਸੀਪਲਾਂ ਨੂੰ ਭੇਜਿਆ ਜਾਵੇਗਾ ਸਿੰਗਾਪੁਰ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਪੰਜਾਬ ਦੇਸ਼ ’ਚ ਦੂਜੇ ਨੰਬਰ ’ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰ ਕਲਚਰ ਨੂੰ ਖਤਮ ਕਰਨ ਜਾ ਰਹੀ ਹੈ। ਇਹ ਗੈਂਗਸਟਰ ਪਿਛਲੇ 8 ਮਹੀਨਿਆਂ ਵਿਚ ਪੈਦਾ ਨਹੀਂ ਹੋਏ ਸਗੋਂ ਇਨ੍ਹਾਂ ਨੂੰ ਅਕਾਲੀਆਂ ਤੇ ਕਾਂਗਰਸੀਆਂ ਨੇ ਪੈਦਾ ਕੀਤਾ ਹੈ। ਅਸੀਂ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕਾਰਨ ਵਿਰੋਧੀ ਨੇਤਾਵਾਂ ’ਚ ਖਲਬਲੀ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਕੁਝ ਗੈਂਗਸਟਰਾਂ ਨੇ ਤਾਂ ਸਿਆਸਤਦਾਨਾਂ ਦੇ ਨਾਂ ਵੀ ਲਏ ਹਨ। ਪੁਲਸ ਜਦੋਂ ਅਦਾਲਤ ਵਿਚ ਚਲਾਨ ਪੇਸ਼ ਕਰੇਗੀ ਤਾਂ ਸਾਰੀ ਸੱਚਾਈ ਸਾਹਮਣੇ ਆਵੇਗੀ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਤਾਂ ਉਥੇ 'ਆਪ' ਸਰਕਾਰ ਹੁਣ ਪ੍ਰਿੰਸੀਪਲਾਂ ਨੂੰ ਭੇਜੇਗੀ ਸਿੰਗਾਪੁਰ, ਪੜ੍ਹੋ Top 10
ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਅਕਾਲੀਆਂ ਦੇ ਰਾਜ ਦੌਰਾਨ ਹੀ ਮਜੀਠਾ ਹਲਕੇ ਵਿਚ ਇਕ ਥਾਣੇਦਾਰ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਸ਼ਹੀਦ ਹੋ ਗਿਆ ਸੀ ਅਤੇ ਗੈਂਗਸਟਰ ਉਸ ਨੂੰ ਮਾਰਨ ਪਿੱਛੋਂ ਉਸ ਦੀ ਛਾਤੀ ’ਤੇ ਪੈਰ ਰੱਖ ਕੇ ਫਰਾਰ ਹੋਏ ਸਨ।\ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੈਲਪਲਾਈਨ ਬਣਾਈ ਹੈ, ਜਿਸ ’ਤੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ 250 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਦੀ ਨੇ ਕਿਹਾ ਸੀ ਕਿ 15-15 ਲੱਖ ਰੁਪਏ ਲੋਕਾਂ ਦੇ ਬੈਂਕ ਖਾਤਿਆਂ ’ਚ ਜਮ੍ਹਾ ਹੋ ਜਾਣਗੇ ਪਰ ਇਹ ਗੱਲ ਪੂਰੀ ਤਰ੍ਹਾਂ ਝੂਠ ਨਿਕਲੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਜਾਰੀ ਕੀਤੀ ਕੋਰੋਨਾ ਸਬੰਧੀ ਗਾਈਡਲਾਈਨ