ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੁਰੱਖਿਆ ਵਿਵਸਥਾ ਹੋਰ ਸਖ਼ਤ, ਏਜੰਸੀਆਂ ਪ੍ਰੇਸ਼ਾਨ
Wednesday, Sep 01, 2021 - 01:39 PM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਉੱਚ ਪੁਲਸ ਅਧਿਕਾਰੀਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਕੁਝ ਸਮੇਂ ਤੋਂ ਜਿਸ ਤਰ੍ਹਾਂ ਪਾਕਿਸਤਾਨ ਤੇ ਉਸ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਵਿਰੁੱਧ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਸ ਨੂੰ ਦੇਖਦੇ ਹੋਏ ਪੰਜਾਬ ਪੁਲਸ ਤੇ ਕੇਂਦਰੀ ਏਜੰਸੀਆਂ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀਆਂ। ਪੁਲਸ ਅਧਿਕਾਰੀ ਕੈਪਟਨ ਦੀ ਸੁਰੱਖਿਆ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਦੇ ਘੇਰੇ ’ਚ ਹਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੇ ਹਰ ਪ੍ਰੋਗਰਾਮ ਦੀ ਕਰਾਂਗੇ ਡਟਵੀਂ ਹਮਾਇਤ: ਸੁਖਬੀਰ ਬਾਦਲ
ਹੁਣ ਕਿਉਂਕਿ ਅੱਗੇ ਤਿਉਹਾਰੀ ਮੌਸਮ ਵੀ ਆਉਣ ਵਾਲਾ ਹੈ ਤੇ ਵਿਧਾਨ ਸਭਾ ਚੋਣਾਂ ਵੀ ਨੇੜੇ ਹਨ, ਇਸ ਲਈ ਪੁਲਸ ਨੂੰ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਹੋਰ ਸਖਤ ਕਦਮ ਚੁੱਕਣੇ ਪੈਣਗੇ। ਪਾਕਿਸਤਾਨ ਵੱਲੋਂ ਜਿਸ ਤਰ੍ਹਾਂ ਨਾਲ ਡਰੋਨ ਹਮਲੇ ਦਾ ਖਤਰਾ ਵਧਦਾ ਜਾ ਰਿਹਾ ਹੈ, ਉਸ ਨੂੰ ਦੇਖਦੇ ਹੋਏ ਵੀ ਮੁੱਖ ਮੰਤਰੀ ਦੀ ਸੁਰੱਖਿਆ ਦੀ ਸਮੀਖਿਆ ਹੋ ਰਹੀ ਹੈ। ਅੱਤਵਾਦੀ ਸੰਗਠਨ ਕਿਸੇ ਵੀ ਸਮੇਂ ਡਰੋਨ ਦੀ ਵਰਤੋਂ ਚੋਣਾਂ ਤੋਂ ਪਹਿਲਾਂ ਕਰ ਸਕਦੇ ਹਨ। ਇਸ ਲਈ ਪੰਜਾਬ ਪੁਲਸ ਤੇ ਕੇਂਦਰੀ ਏਜੰਸੀਆਂ ਨਵੇਂ ਸਿਰੇ ਤੋਂ ਡਰੋਨ ਹਮਲੇ ਦਾ ਮੁਕਾਬਲਾ ਕਰਨ ਲਈ ਨਵੀਂ ਰਣਨੀਤੀ ’ਤੇ ਵਿਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਸਿੱਧੂ, ਚੀਮਾ ਨੇ ਕੀਤੀ ਇਹ ਮੰਗ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ