ਮੁੱਖ ਮੰਤਰੀ 15 ਅਗਸਤ ਨੂੰ ਲੁਧਿਆਣਾ ’ਚ ਲਹਿਰਾਉਣਗੇ ਕੌਮੀ ਝੰਡਾ

07/19/2022 3:54:39 PM

ਜਲੰਧਰ(ਧਵਨ) : ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ’ਚ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜਲੰਧਰ ’ਚ ਸੂਬੇ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਪਟਿਆਲਾ ’ਚ ਖਜ਼ਾਨਾਂ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣਗੇ।

ਇਹ ਵੀ ਪੜ੍ਹੋ- ਸਿਮਰਨਜੀਤ ਸਿੰਘ ਮਾਨ ਨੂੰ ਬੰਟੀ ਰੋਮਾਣਾ ਦੇ ਵੱਡਾ ਸਵਾਲ (ਵੀਡੀਓ)

ਨੋਟੀਫਿਕੇਸ਼ਨ ਮੁਤਾਬਕ ਬਠਿੰਡਾ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਅੰਮ੍ਰਿਤਸਰ ’ਚ ਡਿਪਟੀ ਸਪੀਕਰ ਜੈਕਿਸ਼ਨ ਰੋਡੀ, ਤਰਨਤਾਰਨ ’ਚ ਉੱਚ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮਾਨਸਾ ’ਚ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਫਿਰੋਜ਼ਪੁਰ ’ਚ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਮੋਗਾ ’ਚ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ, ਗੁਰਦਾਸਪੁਰ ’ਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਐੱਸ.ਏ. ਐੱਸ. ਨਗਰ ’ਚ ਮਾਲ, ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ, ਹੁਸ਼ਿਆਰਪੁਰ ’ਚ ਜੇਲ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਫਤਿਹਗੜ੍ਹ ਸਾਹਿਬ ’ਚ ਰਿਹਾਇਸ਼ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ, ਫਰੀਦਕੋਟ ’ਚ ਰੱਖਿਆ ਸੇਵਾਵਾਂ, ਕਲਿਆਣ ਤੇ ਸੁਤੰਤਰੀ ਸੈਨਾਨੀ ਮੰਤਰੀ ਫੌਜਾ ਸਿੰਘ, ਬਰਨਾਲਾ ’ਚ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਅਤੇ ਐੱਸ. ਬੀ. ਐੱਸ. ਨਗਰ ’ਚ ਮਜ਼ਦੂਰੀ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News