ਪਤੰਗ ਉਡਾਉਂਦੇ ਸਮੇਂ ਜਵਾਕ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ

Sunday, Aug 16, 2026 - 07:30 PM (IST)

ਪਤੰਗ ਉਡਾਉਂਦੇ ਸਮੇਂ ਜਵਾਕ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ

ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਆਜਮਪੁਰ ਲਾਗੇ ਪਤੰਗ ਉਡਾਉਂਦੇ ਸਮੇਂ ਇਕ 12 ਸਾਲਾ ਬੱਚਾ ਕਰੰਟ ਦੀ ਲਪੇਟ ’ਚ ਆਉਣ 'ਤੇ ਬੁਰੀ ਤਰ੍ਹਾਂ ਝੁਲਸ ਜਾਣ 'ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਇਕ ਨਿੱਜੀ ਹਸਪਤਾਲ 'ਚ ਮੁੱਢਲੇ ਇਲਾਜ ਉਪਰੰਤ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਨੂਰਪੁਰਬੇਦੀ ਦੇ ਇਕ ਪ੍ਰਵਾਸੀ ਮਜ਼ਦੂਰ ਦਾ ਲੜਕਾ ਸੱਤਿਅਮ ਕੁਮਾਰ ਛੇਵੀਂ ਜਮਾਤ ਦਾ ਵਿਦਿਆਰਥੀ ਹੈ। ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਆਜਮਪੁਰ ਵਿਖੇ ਪਤੰਗ ਉਡਾ ਰਿਹਾ ਸੀ। ਇਸ ਦੌਰਾਨ ਉਸ ਦੇ ਪਤੰਗ ਦੀ ਡੋਰ ਅਚਾਨਕ ਸੜਕ ਲਾਗਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ 'ਚ ਫਸ ਗਈ। ਜਿਸ ਦੇ ਸਿੱਟੇ ਵਜੋਂ ਪਤੰਗ ਅਤੇ ਡੋਰ ਨੂੰ ਬਚਾਉਣ ਲੱਗਿਆ ਉਸ ਦੇ ਅਚਾਨਕ ਕਰੰਟ ਲੱਗ ਗਿਆ। 

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ

ਆਸ-ਪਾਸ ਦੇ ਦੁਕਾਨਦਾਰਾਂ ਮੁਤਾਬਕ ਕਰੰਟ ਲੱਗਣ ਉਪਰੰਤ ਉਕਤ ਲੜਕਾ ਬੇਹੋਸ਼ ਹੋ ਗਿਆ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਉਕਤ ਲੜਕੇ ਦਾ ਇਲਾਜ ਕਰ ਰਹੇ ਡਾਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਰੰਟ ਲੱਗਣ ਨਾਲ ਲੜਕੇ ਦੀਆਂ ਬਾਹਾਂ ਅਤੇ ਪਿੱਠ ਤੋਂ ਇਲਾਵਾ ਕਈ ਹੋਰਨਾਂ ਅੰਗਾਂ ’ਤੇ ਗੰਭੀਰ ਜ਼ਖ਼ਮ ਹੋਏ ਹਨ। ਉਨ੍ਹਾਂ ਦੱਸਿਆ ਕਿ ਬੱਚੇ ਦਾ ਮੁੱਢਲਾ ਇਲਾਜ ਕੀਤਾ ਗਿਆ। ਉਪਰੰਤ ਮਾਪਿਆਂ ਦੇ ਕਹਿਣ ’ਤੇ ਉਸ ਨੂੰ ਰੈਫਰ ਕਰ ਦਿੱਤਾ ਗਿਆ ਜਦਕਿ ਬੱਚੇ ਦੇ ਮਾਪੇ ਉਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲੈ ਗਏ। ਭਾਵੇਂ ਕਰੰਟ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਬੱਚੇ ਦੀ ਮਾਤਾ ਨੇ ਗੱਲ ਕਰਨ 'ਤੇ ਦੱਸਿਆ ਕਿ ਸੱਤਿਅਮ ਦੀ ਹਾਲਤ ਸਥਿਰ ਹੈ ਅਤੇ ਜਿਸ ਦਾ ਪੀ. ਜੀ. ਆਈ. ਚੰਡੀਗੜ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ, ਮਿੰਟਾਂ 'ਚ ਲਾਉਣਗੇ ਗਿਲਾਸ ਨੂੰ ਮੂੰਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News