ਚਾਈਨਾ ਡੋਰ ਦਾ ਕਹਿਰ, ਪਿੰਡ ਸਹੋੜਾ ਕੰਡੀ ਵਿਖੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
Sunday, Feb 01, 2026 - 06:46 PM (IST)
ਹਾਜੀਪੁਰ (ਜੋਸ਼ੀ)- ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਜੂਦ ਇਲਾਕੇ 'ਚ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਸਹੋੜਾ ਕੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਜੈ ਸ਼ਰਮਾ ਪੁੱਤਰ ਗਣੇਸ਼ ਸ਼ਰਮਾ, ਨਿਵਾਸੀ ਪਿੰਡ ਸਹੋੜਾ ਡਡਿਆਲਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਲਈ ਪਿੰਡ ਸਹੋੜਾ ਕੰਡੀ ਰਸਤੇ ਜਾ ਰਿਹਾ ਸੀ। ਰਸਤੇ 'ਚ ਅਚਾਨਕ ਆਈ ਚਾਈਨਾ ਡੋਰ ਉਸ ਦੀ ਗਰਦਨ ਵਿੱਚ ਫਸ ਗਈ, ਜਿਸ ਕਾਰਨ ਉਹ ਲਹੂ-ਲੁਹਾਣ ਹੋ ਕੇ ਮੋਟਰਸਾਈਕਲ ਤੋਂ ਡਿੱਗ ਪਿਆ।
ਇਹ ਵੀ ਪੜ੍ਹੋ: PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ-ਡੇਰੇ ਦੀ ਸੇਵਾ ਸ਼ਲਾਘਾਯੋਗ
ਜ਼ਖ਼ਮੀ ਹਾਲਤ ਵਿੱਚ ਅਜੈ ਸ਼ਰਮਾ ਨੂੰ ਤੁਰੰਤ ਹਾਜੀਪੁਰ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਪਰ ਗਰਦਨ 'ਤੇ ਡੂੰਘਾ ਕੱਟ ਲੱਗਣ ਕਾਰਨ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਮੋਹਤਵਰ ਵਿਅਕਤੀਆਂ ਅਤੇ ਆਮ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ 'ਤੇ ਨਕੇਲ ਕਸੀ ਜਾਵੇ। ਪੁਲਸ ਵੱਲੋਂ ਇਲਾਕੇ ਵਿੱਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾਵੇ ਤਾਂ ਜੋ ਕਿਸੇ ਹੋਰ ਦੀ ਜਾਨ ਖ਼ਤਰੇ ਵਿੱਚ ਨਾ ਪਵੇ ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
