ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 122ਵੇਂ ਦਿਨ ਕਿਸਾਨਾਂ ਨੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

02/03/2021 3:59:26 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਦੋਆਬਾ ਕਿਸਾਨ ਕਮੇਟੀ ਵਲੋਂ ਹਾਈਵੇਅ ਚੌਲਾਂਗ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਗਏ ਧਰਨੇ ਦੇ 122ਵੇਂ ਦਿਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਮੋਦੀ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕੀਤੀ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਪ੍ਰਿਥਪਾਲ ਸਿੰਘ ਗੁਰਾਇਆ, ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ,ਹਰਭਜਨ ਸਿੰਘ ਰਾਪੁਰ,ਹਰਨੇਕ ਸਿੰਘ ਨੇ ਆਖਿਆ ਮੋਦੀ ਸਰਕਾਰ ਦਿੱਲੀ ਦੇ ਬਾਰਡਰਾਂ ਤੇ ਸ਼ਾਂਤਮਈ ਅੰਦੋਲਨ ਕਰ ਰਹੇ ਦੇਸ਼ ਦੇ ਅੰਨਦਾਤਿਆਂ ਨੂੰ ਰੋਕਣ ਲਈ ਸੜਕਾਂ ਤੇ ਕਿੱਲ ਗੱਡ ਕੇ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਸਲੂਕ ਕਰ ਰਹੀ ਹੈ। 

ਉਨ੍ਹਾਂ ਆਖਿਆ ਕਿ ਕਿਸਾਨ ਆਪਣੇ ਸਬਰ ਨਾਲ ਮੋਦੀ ਸਰਕਾਰ ਦੇ ਹੰਕਾਰ ਜਵਾਬ ਦਿੰਦੇ ਹੋਏ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ। ਉਨ੍ਹਾਂ ਆਖਿਆ ਟਾਂਡਾ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਰੋਜ਼ਾਨਾ ਕਿਸਾਨ ਮਜ਼ਦੂਰ ਦਿੱਲੀ ਕੂਚ ਕਰ ਰਹੇ ਹਨ।ਇਸ ਮੌਕੇ ਸਵਰਨ ਸਿੰਘ ਝੋਜੜਾ, ਮਹਿਤਾਬ ਹੁੰਦਲ, ਸਰਦੂਲ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ ਪਟਵਾਰੀ, ਹਰਵਿੰਦਰ ਸਿੰਘ ਆਦਿ ਮੌਜੂਦ ਸਨ।

Shyna

This news is Content Editor Shyna