ਚੌਲਾਂਗ ਟੋਲ ਪਲਾਜ਼ਾ ''ਤੇ ਧਰਨੇ ਦੌਰਾਨ ਬੀਬੀਆਂ ਦੇ ਜੱਥੇ ਨੇ ਖੋਲ੍ਹਿਆ ਮੋਦੀ ਸਰਕਾਰ ਖ਼ਿਲਾਫ਼ ਮੋਰਚਾ

12/12/2020 3:42:54 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਇਆ ਗਿਆ ਧਰਨਾ ਅੱਜ 69ਵੇਂ ਦਿਨ 'ਚ ਪ੍ਰਵੇਸ਼ ਹੋ ਗਿਆ ਹੈ। ਧਰਨੇ ਦੌਰਾਨ ਕਿਸਾਨਾਂ ਦੇ ਨਾਲ-ਨਾਲ ਪਿੰਡ ਮੁਰਾਦਪੁਰ ਨਰਿਆਲ ਤੋਂ ਆਏ ਬੀਬੀਆਂ ਦੇ ਜੱਥੇ ਨੇ ਖੇਤੀ ਕਾਨੂੰਨ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ

ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਧਰਨੇ ਦੌਰਾਨ ਸਤਪਾਲ ਸਿੰਘ ਮਿਰਜ਼ਾਪੁਰ, ਬਲਬੀਰ ਸਿੰਘ ਸੋਹੀਆ ਅਤੇ ਬਲਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਹਿਰ ਕਰਦੇ ਬੀਬੀ ਗੁਰਮਿੰਦਰ ਕੌਰ ਮੁਰਾਦਪੁਰ ਨਰੀਆਲਾ, ਭੁਪਿੰਦਰ ਸਿੰਘ ਰੜਾ, ਡਾ. ਜਸਵਿੰਦਰ ਸਿੰਘ ਖੁੱਡਾ, ਪ੍ਰਿੰਸੀਪਲ ਗੁਰਦੇਵ ਸਿੰਘ ਬੈਂਚਾਂ, ਸਤਨਾਮ ਸਿੰਘ ਢਿੱਲੋਂ ਅਤੇ ਤਰਲੋਚਨ ਸਿੰਘ ਰਾਹੀਂ ਆਦਿ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਸੂਬੇ ਦੇ ਕਿਸਾਨਾਂ 'ਚ ਬੇਹੱਦ ਜੋਸ਼ ਹੈ ਅਤੇ ਇਨ੍ਹਾਂ ਕਾਲੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾ ਨਾ ਮੰਨੀਆ ਤਾਂ ਲੱਖਾਂ ਕਿਸਾਨ ਬਹੁਤ ਲੰਮੇਂ ਸਮੇਂ ਲਈ ਦਿੱਲੀ ਪੱਕਾ ਮੋਰਚਾ ਮੋਰਚਾ ਲਗਾ ਬੈਠੇ ਰਹਿਣਗੇ।

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ

ਬੁਲਾਰਿਆਂ ਨੇ 14 ਦਸੰਬਰ ਦੇ ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਘੇਰਨ ਦੇ ਪ੍ਰੋਗਰਾਮ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ। ਅੱਜ ਧਰਨੇ ਦੌਰਾਨ ਅਸ਼ੋਕ ਕੁਮਾਰ ਠਾਕੁਰ ਵੱਲੋ ਕਿਸਾਨਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਗੁਰਮਿੰਦਰ ਕੌਰ, ਮਹਿੰਦਰ ਕੌਰ, ਹਰਪ੍ਰੀਤ ਕੌਰ, ਰਜਵੰਤ ਕੌਰ, ਦਲਜੀਤ ਕੌਰ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਦਸੂਹਾ, ਹਰਜਿੰਦਰ ਸਿੰਘ ਮੌਜੀ, ਡਾ. ਜਸਵੀਰ ਸਿੰਘ ਖੁੱਡਾ, ਦੀਦਾਰ ਸਿੰਘ, ਗੁਰਮੀਤ ਸਿੰਘ, ਹਰਬੰਸ ਸਿੰਘ ਜਹੂਰਾ, ਕਾਕਾ ਤਨਵੀਰ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ, ਸੁਖਰਾਜ ਸਿੰਘ ਆਦਿ ਮੌਜੂਦ ਸਨ।

PunjabKesari
ਇਹ ਵੀ ਪੜ੍ਹੋ: ਫ਼ੌਜੀ ਦੀ ਕਰਤੂਤ: ਵਿਆਹ ਦਾ ਲਾਰਾ ਲਾ ਔਰਤ ਨੂੰ ਰੱਖਿਆ ਘਰ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਇਹ ਵੀ ਪੜ੍ਹੋ: ਤਾਲਾਬੰਦੀ 'ਚ ਇਨ੍ਹਾਂ ਨੌਜਵਾਨਾਂ ਨੇ ਯੂ-ਟਿਊਬ ਤੋਂ ਸਿੱਖੇ ਅਨੋਖੇ ਗੁਰ, ਸੱਚ ਸਾਹਮਣੇ ਆਉਣ 'ਤੇ ਪੁਲਸ ਦੇ ਉੱਡੇ ਹੋਸ਼


shivani attri

Content Editor

Related News