ਚੌਲਾਂਗ ਟੋਲ ਪਲਾਜ਼ਾ ’ਤੇ 99ਵੇਂ ਦਿਨ ’ਚ ਪੁੱਜਾ ਕਿਸਾਨਾਂ ਦਾ ਧਰਨਾ

01/11/2021 4:13:35 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਚੌਲਾਂਗ ਟੋਲ ਪਲਾਜ਼ਾ ’ਤੇ  ਖੇਤੀ ਕਾਨੂੰਨਾਂ ਦੇ ਵਿਰੋਧ ’ਚ ਮੋਦੀ ਸਰਕਾਰ ਖ਼ਿਲਾਫ਼ ਲਾਇਆ ਗਿਆ ਧਰਨਾ ਅੱਜ 99ਵੇਂ ਦਿਨ ਵੀ ਜਾਰੀ ਰਿਹਾ । ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਤਪਾਲ ਸਿੰਘ ਮਿਰਜ਼ਾਪੁਰ , ਬਲਬੀਰ ਸਿੰਘ ਸੋਹੀਆ ਦੀ ਅਗਵਾਈ ਵਿੱਚ ਹੋਏ ਇਸ ਧਰਨੇ ਦੌਰਾਨ ਅਮਰਜੀਤ ਸਿੰਘ ਕੁਰਾਲਾ,  ਗੁਰਮਿੰਦਰ ਸਿੰਘ ਟਾਂਡਾ, ਰਣਜੀਤ ਸਿੰਘ ਬਾਜਵਾ ਅਤੇ ਹਰਨੇਕ ਸਿੰਘ ਆਦਿ  ਬੁਲਾਰਿਆਂ ਨੇ ਖੇਤੀ ਕਾਨੂੰਨਾਂ ਅਤੇ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। 

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਕਿਸਾਨ ਵਿਰੋਧੀ ਮੋਦੀ ਸਰਕਾਰ ਨੂੰ ਅਖੀਰ ਅੰਨਦਾਤਿਆ ਦੇ ਸੰਘਰਸ਼ ਅੱਗੇ ਝੁਕਣਾ ਪਵੇਗਾ। ਉਨ੍ਹਾਂ ਆਖਿਆ ਦਿੱਲੀ ’ਚ ਦੇਸ਼-ਵਿਆਪੀ ਕਿਸਾਨ ਅੰਦੋਲਨ ਲਗਾਤਾਰ ਵੱਡਾ ਅਤੇ ਵਿਆਪਕ ਹੋ ਰਿਹਾ ਹੈ ਅਤੇ ਰੋਜ਼ਾਨਾ ਹਜ਼ਾਰਾਂ ਕਿਸਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ। ਅੱਜ ਪਿੰਡ ਮੂਨਕ ਖੁਰਦ ਦੀ ਸੰਗਤ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ। 

ਇਹ ਵੀ ਪੜ੍ਹੋ : ਇਕਲੌਤੇ ਪੁੱਤ ਦਾ ਵਿਛੋੜਾ ਨਾ ਸਹਾਰ ਸਕੀ ਮਾਂ, ਮੌਤ ਦੇ ਦੋ ਦਿਨਾਂ ਬਾਅਦ ਹੀ ਸਦਮੇ ’ਚ ਤੋੜਿਆ ਦਮ

ਇਸ ਮੌਕੇ ਪਿ੍ਰਤਪਾਲ ਸਿੰਘ, ਪਿ੍ਰਥਪਾਲ ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਮੂਨਕ, ਬਲਬੀਰ ਸਿੰਘ, ਹਰਭਜਨ ਸਿੰਘ ਰਾਪੁਰ, ਹਰਨੇਕ ਸਿੰਘ, ਸਰਬਜੀਤ ਮੋਮੀ, ਜਰਨੈਲ ਸਿੰਘ, ਗੁਰਦੀਪ ਸਿੰਘ, ਸਰਦੂਲ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ ਜੌੜਾ, ਮੱਸਾ ਸਿੰਘ ਟਾਹਲੀ, ਨਿਰਮਲ ਸਿੰਘ, ਮਲਕੀਤ ਸਿੰਘ, ਗਿਆਨ ਸਿੰਘ, ਰਤਨ ਸਿੰਘ, ਰਸ਼ਪਾਲ ਸਿੰਘ, ਵਿਵੇਕ ਸਿੰਘ, ਸੁਖਵੀਰ ਸਿੰਘ, ਪ੍ਰਗਟ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ ਆਦਿ ਮੌਜੂਦ ਸਨ । 

ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News