ਚੌਲਾਂਗ ਟੋਲ ਪਲਾਜ਼ਾ ਤੋਂ ਦੋਆਬਾ ਕਿਸਾਨ ਕਮੇਟੀ ਦਾ ਵੱਡਾ ਕਾਫ਼ਲਾ ਦਿੱਲੀ ਅੰਦੋਲਨ ਲਈ ਰਵਾਨਾ

05/10/2021 11:31:07 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਸੈਂਕੜੇ ਕਿਸਾਨ ਅੱਜ ਦਿੱਲੀ ਅੰਦੋਲਨ ਲਈ ਰਵਾਨਾ ਹੋਏ ਹਨ। ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਚੌਲਾਂਗ ਟੋਲ ਧਰਨੇ ਦੇ 218ਵੇਂ ਦਿਨ ਜੱਥੇ ਨੂੰ ਲੈ ਕੇ ਦਿੱਲੀ ਰਵਾਨਾ ਹੁੰਦੇ ਹੋਏ ਆਗੂਆਂ ਅਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਹਰਪ੍ਰੀਤ ਸਿੰਘ ਸੰਧੂ, ਗੁਰਮਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਰਤਨ ਸਿੰਘ ਖੋਖਰ ਦਵਿੰਦਰ ਸਿੰਘ ਬਸਰਾ, ਪ੍ਰਦੀਪ ਸਿੰਘ, ਹਰਦੀਪ ਖੁੱਡਾ ਆਦਿ ਆਗੂਆਂ ਨੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਦੀ ਮਜ਼ਬੂਤੀ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਨਦਾਤਿਆ ਦਾ ਸੰਘਰਸ਼ ਅੱਜ ਦੇਸ਼ ਵਿਆਪੀ ਬਣ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਬੁਲੰਦ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਦਿੱਲੀ ਕੂਚ ਕਰਨਗੇ। 

ਇਹ ਵੀ ਪੜ੍ਹੋ: 'ਲਵ ਮੈਰਿਜ' ਕਰਵਾਉਣ ਦੀ ਭਰਾ ਨੇ ਦਿੱਤੀ ਖ਼ੌਫ਼ਨਾਕ ਸਜ਼ਾ, ਦੋਸਤ ਨਾਲ ਮਿਲ ਕੇ ਗੋਲ਼ੀਆਂ ਮਾਰ ਕੀਤਾ ਭੈਣ ਦਾ ਕਤਲ

ਉਨ੍ਹਾਂ ਆਖਿਆ ਉਨ੍ਹਾਂ ਦੇ ਮਜ਼ਬੂਤ ਇਰਾਦਿਆਂ ਵਾਲਾ ਇਹ ਅੰਦੋਲਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਪਲਾਜ਼ਾ ਤੋਂ ਟਾਂਡਾ,ਦਸੂਹਾ, ਮਿਆਣੀ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਬਲਵਿੰਦਰ ਸਿੰਘ, ਚਰਨਜੀਤ ਕੌਰ, ਕੁਲਵਿੰਦਰ ਕੌਰ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਹਰਭਜਨ ਸਿੰਘ ਰਾਪੁਰ,ਦੀਪ ਨੰਗਲ, ਗੁਰਪਾਲ ਸਿੰਘ ਮਿਰਜ਼ਾਪੁਰ, ਗੁਰਮੀਤ ਸਿੰਘ,ਕਮਲ ਬੀਜਾ, ਚਰਨ ਸਿੰਘ, ਮਲਕੀਤ ਸਿੰਘ, ਕੁਲਵੀਰ ਜੌੜਾ, ਗੋਲਡੀ ਬੱਧਣ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਦਾ ਸ਼ਿਕਾਰ ਹੋਏ 20 ਦਿਨਾਂ ਦੇ ਬੱਚੇ ਨੂੰ ਇੰਝ ਮਿਲੀ ਨਵੀਂ ਜ਼ਿੰਦਗੀ

shivani attri

This news is Content Editor shivani attri