115ਵੇਂ ਦਿਨ ਵਿਚ ਪੁੱਜਾ ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ

Wednesday, Jan 27, 2021 - 04:28 PM (IST)

115ਵੇਂ ਦਿਨ ਵਿਚ ਪੁੱਜਾ ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ

ਟਾਂਡਾ ਉੜਮੁੜ ( ਪੰਡਿਤ,ਕੁਲਦੀਸ਼,ਮੋਮੀ)- ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਲਾਏ ਗਏ ਧਰਨੇ ਦੇ 115ਵੇਂ ਦਿਨ ਇਲਾਕੇ ਦੇ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਰੱਖਿਆ। 

ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਦੌਰਾਨ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਸਤਪਾਲ ਸਿੰਘ ਮਿਰਜ਼ਾਪੁਰ, ਬਲਬੀਰ ਸਿੰਘ ਸੋਹੀਆ, ਮੰਟਾ ਕੁਰਾਲਾ, ਅਮਰਜੀਤ ਸਿੰਘ ਆਦਿ ਬੁਲਾਰਿਆਂ ਨੇ ਇਲਾਕੇ ਦੇ ਕਿਸਾਨਾਂ ਨੂੰ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਲਾਮਬੰਦ ਕਰਦੇ ਹੋਏ ਇਟਲੀ ਤੋਂ ਆਏ ਪਰਵਾਸੀ ਪੰਜਾਬੀਆਂ ਦੇ ਜੱਥੇ ਨੂੰ ਦਿੱਲੀ ਅੰਦੋਲਨ ਲਈ ਰਵਾਨਾ ਕੀਤਾ। ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ ਇਹ ਦੇਸ਼ ਵਿਆਪੀ ਕਿਸਾਨ ਅੰਦੋਲਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।

ਇਸ ਮੌਕੇ ਗੁਰਤੇਜ ਸਿੰਘ, ਮਾਸਟਰ ਰਜਿੰਦਰ ਸਿੰਘ, ਹਰਨੇਕ ਸਿੰਘ, ਸੰਤੋਖ ਸਿੰਘ, ਹਰਭਜਨ ਸਿੰਘ, ਅਮਰੀਕ ਸਿੰਘ, ਪ੍ਰਗਟ ਸਿੰਘ, ਹਰਜਿੰਦਰ ਸਿੰਘ ਖੋਜਪੁਰ, ਮੱਘਰ ਸਿੰਘ, ਸਵਰਨ ਸਿੰਘ, ਚੰਨਣ ਸਿੰਘ, ਗੁਰਮੀਤ ਸਿੰਘ, ਰੁਪਿੰਦਰ ਕੌਰ, ਸਤਿੰਦਰ ਕੌਰ, ਦਰਸ਼ਨ ਕੌਰ, ਅਮਰੀਕ ਸਿੰਘ ਪਟਵਾਰੀ, ਸ਼ਿਵ ਪੂਰਨ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ ਸਿੱਧੂ ਆਦਿ ਮੌਜੂਦ ਸਨ।


author

shivani attri

Content Editor

Related News