ਚੌਲਾਂਗ ਟੋਲ ਪਲਾਜ਼ਾ ’ਤੇ ਬੀਬੀਆਂ ਨੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

02/10/2021 4:25:17 PM

ਟਾਂਡਾ ਉੜਮੁੜ ( ਪੰਡਿਤ )- ਖੇਤੀ ਕਾਨੂੰਨਾਂ ਖ਼ਿਲਾਫ਼ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੌਰਾਨ ਸਹਿਬਾਜ਼ਪੁਰ ਅਤੇ ਹੋਰ ਪਿੰਡਾਂ ਤੋਂ ਆਏ ਔਰਤਾਂ ਦੇ ਜੱਥੇ ਨੇ ਧਰਨੇ ਦੀ ਕਮਾਂਡ ਸੰਭਾਲਦੇ ਹੋਏ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਜਥੇਬੰਦੀਆਂ ਦੇ ਆਗੂਆਂ ਜੰਗਵੀਰ ਸਿੰਘ ਰਸੂਲਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ, ਹਰਨੇਕ ਸਿੰਘ ਟਾਂਡਾ ਅਤੇ ਗੁਰਮਿੰਦਰ ਸਿੰਘ ਟਾਂਡਾ ਆਦਿ ਆਗੂਆਂ ਦੀ ਦੇਖ ਰੇਖ ਵਿੱਚ ਲੱਗੇ ਇਸ ਧਰਨੇ ਦੇ 129ਵੇਂ ਦਿਨ ਔਰਤਾਂ ਦੇ ਜੱਥੇ ਨੇ ਕਮਾਂਡ ਸੰਭਾਲੀ। 

ਇਹ ਵੀ ਪੜ੍ਹੋ :  ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

ਇਸ ਮੌਕੇ ਉਨ੍ਹਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਤੋਂ ਬਾਅਦ ਕਿਸਾਨ ਅੰਦੋਲਨ ਦੀ ਸਫਲਤਾ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਜਲੀ ਦੇਣ ਲਈ ਅਰਦਾਸ ਕੀਤੀ। ਇਸ ਮੌਕੇ ਮਹਿਲਾ ਕਿਸਾਨਾਂ ਨੇ ਆਖਿਆ ਕਿ ਪੰਜਾਬ ਦੇ ਪਿੰਡ-ਪਿੰਡ ਵਿੱਚ ਔਰਤਾਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਸੰਘਰਸ਼ ਵਿੱਚ ਆਪਣਾ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਆਖਿਆ ਕਿਸਾਨ ਆਪਣੇ ਹੱਕ ਅਤੇ ਵਜੂਦ ਨੂੰ ਬਚਾਉਣ ਦੀ ਲਡ਼ਾਈ ਲਡ਼ ਰਹੇ ਹਨ ਜਿਸ ਵਿੱਚ ਉਹ ਕਾਮਯਾਬ ਹੋਣਗੇ . ਇਸ ਮੌਕੇ ਸਹਿਬਾਜ਼ਪੁਰ ਦੀ ਸੰਗਤ ਵੱਲੋਂ ਲੰਗਰ ਵੀ ਲਾਇਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਇਸ ਮੌਕੇ ਨਿੰਦਰਪਾਲ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਜਸਪਾਲ ਕੌਰ, ਕਮਲਜੀਤ ਕੌਰ, ਜੈਸਮੀਨ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ, ਮਹਿੰਦਰ ਕੌਰ, ਰਵਿੰਦਰ ਕੌਰ, ਮਨਜੀਤ ਕੌਰ, ਹਰਦੀਪ ਕੌਰ, ਕੁਲਵੰਤ ਕੌਰ, ਕੈਲਾਸ਼ ਕੌਰ, ਸਵਰਨ ਕੌਰ, ਸੁਰਿੰਦਰ ਕੌਰ, ਕੁਲਵੰਤ ਕੌਰ,ਜਸਪਾਲ ਕੌਰ, ਸਤਨਾਮ ਕੌਰ, ਮਨਰੀਤ ਕੌਰ, ਦਿਲਬਾਗ ਸਿੰਘ, ਜੈਰਾਮ ਸਿੰਘ, ਜਗਤਾਰ ਸਿੰਘ, ਸਾਧੂ ਸਿੰਘ, ਗੁਰਦੇਵ ਸਿੰਘ, ਹਰਗੁਨ ਸਿੰਘ, ਗੁਰਦਿਆਲ ਸਿੰਘ, ਗੁਰਵਿੰਦਰ ਪਾਲ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)


shivani attri

Content Editor

Related News