ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨ ਬੀਬੀਆਂ ਨੇ ਕੀਤੀ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ

02/12/2021 5:29:28 PM

ਟਾਂਡਾ ਉੜਮੁੜ ( ਪੰਡਿਤ, ਕੁਲਦੀਸ਼,ਮੋਮੀ )- ਖੇਤੀ ਕਾਨੂੰਨਾਂ ਖ਼ਿਲਾਫ਼ ਹਾਈਵੇਅ ਚੌਲਾਂਗ ਟੋਲ ਪਲਾਜ਼ਾ ਉਤੇ ਦੋਆਬਾ ਕਿਸਾਨ ਕਮੇਟੀ ਵੱਲੋ ਲਾਏ ਗਏ ਧਰਨੇ ਦੇ 131ਵੇਂ ਦਿਨ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਭਾਗ ਲੈ ਕੇ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਕੀਤੀ ਹੈ। 

ਇਹ ਵੀ ਪੜ੍ਹੋ :  ਜਲੰਧਰ ’ਚ ਵੱਡੀ ਵਾਰਦਾਤ: ਰੇਡ ਕਰਨ ਗਈ ਪੁਲਸ ’ਤੇ ਚੱਲੀ ਗੋਲੀ, ਗੈਂਗਸਟਰ ਸਣੇ 3 ਅੜਿੱਕੇ

ਇਸ ਦੇ ਨਾਲ ਹੀ ਮੋਦੀ ਸਰਕਾਰ ਦੀਆਂ ਕਿਸਾਨ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਿਸਾਨ ਆਗੂਆਂ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ, ਹਰਨੇਕ ਸਿੰਘ ਟਾਂਡਾ, ਰਤਨ ਸਿੰਘ, ਸ਼ਿਵਪੂਰਨ ਸਿੰਘ ਅਤੇ ਗੁਰਮਿੰਦਰ ਸਿੰਘ ਦੀ ਦੇਖ ਰੇਖ ਵਿੱਚ ਲੱਗੇ ਇਸ ਧਰਨੇ ਦੌਰਾਨ ਪਿੰਡ ਜਹੂਰਾ ਅਤੇ ਹੋਰਨਾਂ ਪਿੰਡਾਂ ਤੋਂ ਆਈਆਂ ਕਿਸਾਨ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਦਾ ਜਾਪੁ ਕਰਦੇ ਹੋਏ ਜਿੱਥੇ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਕੀਤੀ ਉੱਥੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ। 

ਇਹ ਵੀ ਪੜ੍ਹੋ : ਹੁਣ ਟਾਂਡਾ ਵਿਖੇ ਵੀ ਭਾਜਪਾ ਉਮੀਦਵਾਰ ਦਾ ਵਿਰੋਧ, ਨੌਜਵਾਨ ਕਿਸਾਨਾਂ ਨੇ ਪਾੜੇ ਪੋਸਟਰ

ਇਸ ਮੌਕੇ ਮਲਕੀਤ ਸਿੰਘ, ਰਤਨ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਕੁਲਦੀਪ ਕੌਰ, ਸੁਖਵੰਤ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਅਵਿਨਾਸ਼ ਕੌਰ,ਪਰਮਜੀਤ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ, ਹਰਦੀਪ ਕੌਰ, ਲਖਵੀਰ ਕੌਰ, ਅਵਤਾਰ ਕੌਰ, ਕਸ਼ਮੀਰ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਨਿਰਮਲ ਕੌਰ, ਮਹਿੰਦਰ ਕੌਰ, ਸੁਖਵਿੰਦਰ ਕੌਰ, ਸੁਰਿੰਦਰ ਕੌਰ ਅਤੇ ਰਵਿੰਦਰ ਕੌਰ ਮੌਜੂਦ ਸਨ। 

ਇਹ ਵੀ ਪੜ੍ਹੋ :  ਰੂਪਨਗਰ ਵਿਚ ਭਾਜਪਾ ਦਾ ਵਿਰੋਧ, ਉਮੀਦਵਾਰਾਂ ਦੇ ਪੋਸਟਰ ਕੀਤੇ ਕਾਲੇ

shivani attri

This news is Content Editor shivani attri