ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

Friday, Apr 02, 2021 - 05:46 PM (IST)

ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਟਾਂਡਾ ਉੜਮੁੜ (ਪੰਡਿਤ,ਮੋਮੀ) - ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋ ਚੌਲਾਂਗ ਟੋਲ ਪਲਾਜ਼ਾ ਉਤੇ ਲਾਏ ਗਏ ਧਰਨੇ ਦੇ 180ਵੇਂ ਦਿਨ ਵੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿਥਪਾਲ ਸਿੰਘ ਗੁਰਾਇਆ, ਸਤਨਾਮ ਸਿੰਘ ਢਿੱਲੋਂ, ਰਤਨ ਸਿੰਘ ਖੋਖਰ, ਸ਼ਿਵਪੂਰਨ ਸਿੰਘ ਜਹੂਰਾ, ਗੁਰਮਿੰਦਰ ਸਿੰਘ, ਚਰਨ ਸਿੰਘ ਅਤੇ ਹਰਭਜਨ ਸਿੰਘ ਰਾਪੁਰ ਨੇ ਇਲਾਕੇ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਮੋਦੀ ਸਰਕਾਰ ਅੰਨਦਾਤਿਆ ਦੇ ਹਿੱਤਾਂ ਦਾ ਨੁਕਸਾਨ ਕਰਦੇ ਹੋਏ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਪੁਲਸ ਲਈ ਮੁਸੀਬਤ ਬਣਿਆ ਫਤਿਹ ਗਰੁੱਪ, ਛਾਪੇਮਾਰੀ ਕਰ ਰਹੀਆਂ CIA ਸਟਾਫ਼ ਦੀਆਂ ਟੀਮਾਂ

ਉਨ੍ਹਾਂ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ 5 ਅਪ੍ਰੈਲ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹੁਸ਼ਿਆਰਪੁਰ ਵਿਖੇ ਐੱਫ. ਸੀ. ਆਈ. ਦਫ਼ਤਰ ਦੇ ਘੇਰਾਓ ਲਈ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਫਕੀਰ ਸਿੰਘ, ਚੰਨਣ ਸਿੰਘ, ਬਲਕਾਰ ਸਿੰਘ, ਚਰਨ ਸਿੰਘ, ਗੁਰਦੇਵ ਸਿੰਘ, ਦਿਲਬਾਗ ਸਿੰਘ, ਗੁਰਦੇਵ ਸਿੰਘ ਨੈਨੋਵਾਲ, ਸ਼ੀਤਲ ਸਿੰਘ, ਹਰਦੇਵ ਸਿੰਘ, ਮਨਜੀਤ ਸਿੰਘ, ਸੋਨਾ ਕੰਧਾਲ਼ੀ, ਹਰਵਿੰਦਰ ਸਿੰਘ, ਅਮਰੀਕ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ, ਹਰਗੁਨ ਸਿੰਘ ਅਵਤਾਰ ਸਿੰਘ ਆਦਿ ਮੌਜੂਦ ਸਨ। ਅੱਜ ਪਿੰਡ ਜਹੂਰਾ ਦੀਆਂ ਸੰਗਤਾਂ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ। 

ਇਹ ਵੀ ਪੜ੍ਹੋ :  ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼


author

shivani attri

Content Editor

Related News