ਚੌਲਾਂਗ ਟੋਲ ਪਲਾਜ਼ਾ ਧਰਨੇ ਦੌਰਾਨ ਕਿਸਾਨਾਂ ਦਾ ਵੱਡਾ ਜੱਥਾ ਦਿੱਲੀ ਹੋਇਆ ਰਵਾਨਾ

04/17/2021 3:17:25 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋ ਚੌਲਾਂਗ ਟੋਲ ਪਲਾਜ਼ਾ ਉਤੇ ਲਾਏ ਗਏ ਧਰਨੇ 195ਵੇਂ ਦਿਨ ਕਿਸਾਨਾਂ ਦਾ ਵੱਡਾ ਜੱਥਾ ਦਿੱਲੀ ਅੰਦੋਲਨ ਲਈ ਰਵਾਨਾ ਹੋਇਆ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਏ ਧਰਨੇ ਦੌਰਾਨ ਜੱਥੇ ਨੂੰ ਰਵਾਨਾ ਕਰਦੇ ਬਲਬੀਰ ਸਿੰਘ ਸੋਹੀਆਂ, ਗੁਰਮਿੰਦਰ ਸਿੰਘ, ਹਰਨੇਕ ਸਿੰਘ, ਦਵਿੰਦਰ ਸਿੰਘ ਮੂਨਕ, ਸਵਰਨ ਸਿੰਘ, ਭਜਨ ਸਿੰਘ, ਰਤਨ ਸਿੰਘ ਨੇ ਆਖਿਆ ਦਿੱਲੀ ਕਿਸਾਨ ਅੰਦੋਲਨ  ਨੂੰ ਹੋਰ ਬੁਲੰਦ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਕੂਚ ਕਰਨਗੇ। 

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ

ਇਸ ਮੌਕੇ  ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਚੰਨਣ ਸਿੰਘ, ਬਲਕਾਰ ਸਿੰਘ, ਚਰਨ ਸਿੰਘ, ਸਾਧੂ ਸਿੰਘ, ਰਜਿੰਦਰ ਸਿੰਘ, ਜਗਤਾਰ ਸਿੰਘ ਬੱਸੀ, ਸੁਖਵੀਰ ਸਿੰਘ ਜੌੜਾ, ਮਨਜਿੰਦਰ ਸਿੰਘ, ਅਮਰੀਕ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ ਚੋਲਾਂਗ ਕੁਲਵਿੰਦਰ ਸਿੰਘ, ਬਿੱਟਾ ਕੁਰਾਲਾ ਮੌਜੂਦ ਸਨ। 

ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ


shivani attri

Content Editor

Related News