ਚੌਲਾਂਗ ਟੋਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਜੱਥਾ
Friday, May 28, 2021 - 01:51 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ ਉਤੇ ਲਾਏ ਗਏ ਧਰਨੇ ਦੇ 236ਵੇਂ ਦਿਨ ਦਿੱਲੀ ਅੰਦੋਲਨ ਵਿੱਚ ਭਾਗ ਲੈਣ ਲਈ ਟਾਂਡਾ ਅਤੇ ਦਸੂਹਾ ਇਲਾਕੇ ਨਾਲ ਸੰਬੰਧਤ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਦਿੱਲੀ ਜਾਣ ਵਾਲਾ ਇਹ 17ਵਾਂ ਜੱਥਾ ਸੀ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ‘ਬਲੈਕ ਫੰਗਸ’ ਦੀ ਮਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ
ਇਸ ਮੌਕੇ ਪ੍ਰਧਾਨ ਜੰਗਵੀਰ, ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਜਗਤਾਰ ਸਿੰਘ ਬੱਸੀ, ਅਮਰਜੀਤ ਸਿੰਘ ਕੁਰਾਲਾ, ਜਰਨੈਲ ਸਿੰਘ ਕੁਰਾਲਾ, ਹਰਪ੍ਰੀਤ ਸੰਧੂ, ਗੁਰਮਿੰਦਰ ਸਿੰਘ, ਹਰਦੀਪ ਖੁੱਡਾ, ਦਵਿੰਦਰ ਸਿੰਘ ਮੂਨਕ ਆਦਿ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਦੀਆਂ ਸਾਜਿਸ਼ਾ ਖ਼ਿਲਾਫ਼ ਆਪਣੇ ਵਜੂਦ ਅਤੇ ਭਵਿੱਖ ਦੀ ਲੜਾਈ ਲੜ ਰਹੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ, ਇਸ ਲਈ ਭਾਵੇਂ ਉਨ੍ਹਾਂ ਨੂੰ ਕਿੰਨਾ ਵੀ ਸਮਾਂ ਲੱਗ ਜਾਵੇ।
ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਕਾਲ ਦਰਮਿਆਨ ਵਧਿਆ ‘ਬਲੈਕ ਫੰਗਸ’ ਦਾ ਖ਼ਤਰਾ, ਇੰਝ ਕਰੋ ਆਪਣਾ ਬਚਾਅ
ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨਾਲ ਲੜਨ ਲਈ ਕਿਸਾਨਾਂ ਵਿੱਚ ਪੂਰਾ ਉਤਸ਼ਾਹ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਕੂਚ ਕਰਦੇ ਰਹਿਣਗੇ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਭੁਪਿੰਦਰ ਸਿੰਘ ਘੁੱਮਣ, ਅਜੀਤ ਸਿੰਘ, ਸਵਰਨ ਸਿੰਘ, ਜਗਤਾਰ ਸਿੰਘ ਬੱਸੀ,ਦਵਿੰਦਰ ਬਸਰਾ, ਪ੍ਰਦੀਪ , ਸਰਪੰਚ ਕਮਲਜੀਤ ਕੌਰ ਰਸੂਲਪੁਰ, ਸੁਰਜੀਤ ਸਿੰਘ ਡੂਮਾਨਾ, ਗੁਰਪ੍ਰੀਤ ਸਿੰਘ ਡੱਡੀਆਂ, ਪਰਵਿੰਦਰ ਕੌਰ, ਰਣਜੀਤ ਕੌਰ, ਜਸਪ੍ਰੀਤ ਟਾਂਡਾ, ਮੇਸ਼ਾ ਪਟਵਾਰੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਮਾਮਲੇ ’ਚ ਆਇਆ ਨਵਾਂ ਮੋੜ, ਜਾਂਚ ਕਰ ਰਹੀ SIT 'ਚ ਬਦਲਾਅ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ