ਚੌਲਾਂਗ ਟੋਲ ਪਲਾਜ਼ਾ ਦੇ ਧਰਨੇ ਤੋਂ ਦਿੱਲੀ ਅੰਦੋਲਨ ਲਈ ਰਵਾਨਾ ਹੋਇਆ ਕਿਸਾਨਾਂ ਦਾ ਜੱਥਾ

06/19/2021 4:43:09 PM

ਟਾਂਡਾ ਉੜਮੁੜ (ਵਰਿਦੰਰ ਪੰਡਿਤ, ਪਰਮਜੀਤ ਸਿੰਘ ਮੋਮੀ)- ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਨੇ ਅੱਜ 258 ਵੇਂ ਦਿਨ ਵੀ ਚੌਲਾਂਗ ਟੋਲ ਪਲਾਜ਼ਾ 'ਤੇ ਲਾਏ ਗਏ ਧਰਨੇ ਦੌਰਾਨ ਅੱਜ ਦਿੱਲੀ ਅੰਦੋਲਨ ਲਈ ਕਿਸਾਨਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ ਹੈ।

ਇਹ ਵੀ ਪੜ੍ਹੋ: ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ, 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਮੌਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਹੋਏ ਇਸ ਧਰਨੇ ਦੌਰਾਨ ਕਾਫਲੇ ਨੂੰ ਰਵਾਨਾ ਕਰਦੇ ਹੋਏ ਕਿਸਾਨ ਆਗੂਆਂ ਅਮਰਜੀਤ ਸਿੰਘ ਕੁਰਾਲਾ, ਪ੍ਰਿਥਪਾਲ ਸਿੰਘ ਗੁਰਾਇਆ, ਸਤਪਾਲ ਸਿੰਘ ਮਿਰਜ਼ਾਪੁਰ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਜਗਤਾਰ ਸਿੰਘ ਬੱਸੀ, ਗੁਰਮਿੰਦਰ ਸਿੰਘ ਐੱਸ. ਬੀ. ਨੇ ਆਖਿਆ ਕਿ ਇਸੇ ਤਰ੍ਹਾਂ ਲਗਾਤਾਰ ਇਲਾਕੇ ਵਿੱਚੋਂ ਕਿਸਾਨ ਦਿੱਲੀ ਕੂਚ ਕਰਨਗੇ ਅਤੇ ਉਨ੍ਹਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਅਮਰੀਕ ਸਿੰਘ, ਬਲਕਾਰ ਸਿੰਘ, ਸਵਰਨ ਸਿੰਘ ਝੋਜਡ਼ਾ, ਕਰਨੈਲ ਸਿੰਘ, ਹਰਬੰਸ ਸਿੰਘ, ਚੰਨਣ ਸਿੰਘ ਖੋਜਪੁਰ, ਕਰਨੈਲ ਸਿੰਘ, ਕੁਲਵਿੰਦਰ ਸਿੰਘ, ਸਵਰਨ ਸਿੰਘ, ਹਰਦੇਵ ਸਿੰਘ, ਸੁਖਵਿੰਦਰ ਸਿੰਘ ਅਤੇ ਅਵਤਾਰ ਸਿੰਘ, ਸੁਖਵੀਰ ਸਿੰਘ ਨਰਵਾਲ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਸਾਈਕਲਿੰਗ ਕਰਨ ਵਾਲਿਆਂ ਲਈ ਮਿਸਾਲ ਬਣੇ ਮੁਕਤਸਰ ਦੇ ਇਹ ਦੋ ਭਰਾ, ਹੁੰਦੀਆਂ ਨੇ ਆਪ ਮੁਹਾਰੇ ਚਰਚਾਵਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News