ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਲਾਇਆ ਧਰਨਾ 300ਵੇਂ ਦਿਨ ’ਚ ਦਾਖ਼ਲ
Monday, Aug 02, 2021 - 12:46 PM (IST)
![ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਲਾਇਆ ਧਰਨਾ 300ਵੇਂ ਦਿਨ ’ਚ ਦਾਖ਼ਲ](https://static.jagbani.com/multimedia/2021_8image_12_46_375883022untitled-9copy.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ ’ਤੇ ਲਾਇਆ ਧਰਨਾ ਐਤਵਾਰ 300ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਲਾਏ ਗਏ ਪੱਕੇ ਮੋਰਚੇ ਦੌਰਾਨ ਗੁਰਦੁਆਰਾ ਦਾਰਾਪੁਰ ਬਾਈਪਾਸ ਦੀਆਂ ਸੰਗਤਾਂ ਵੱਲੋਂ ਲੰਗਰ ਲਾਇਆ ਗਿਆ । ਅੱਜ ਵੀ ਇਕ ਹੋਰ ਜਥਾ ਦਿੱਲੀ ਅੰਦੋਲਨ ਲਈ ਰਵਾਨਾ ਹੋਇਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਪ੍ਰਿਥਪਾਲ ਸਿੰਘ ਗੁਰਾਇਆ, ਗੁਰਮਿੰਦਰ ਸਿੰਘ, ਸਵਰਨ ਸਿੰਘ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ, ਕਰਨੈਲ ਸਿੰਘ ਨੇ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹਿਣ ਵਾਲਾ ਹੈ, ਇਸ ਲਈ ਉਹ ਸਾਲਾਂ ਤੱਕ ਲੜਾਈ ਲੜਨ ਲਈ ਤਿਆਰ ਹਨ। ਇਸ ਮੌਕੇ ਅਵਤਾਰ ਸਿੰਘ, ਗੁਰਦੇਵ ਸਿੰਘ, ਚੰਨਣ ਸਿੰਘ, ਮਨਜੀਤ ਸਿੰਘ, ਜਗਤਾਰ ਸਿੰਘ, ਸਾਧੂ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ।