ਦੋਆਬਾ ਕਿਸਾਨ ਕਮੇਟੀ ਨੇ ਸ਼ੁਰੂ ਕੀਤੀ ਕਿਸਾਨਾਂ ਲਈ ਦਿੱਲੀ ਜਾਣ ਵਾਸਤੇ ਮੁਫ਼ਤ ਬੱਸ ਸੇਵਾ

01/20/2021 2:46:03 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਲਾਏ ਗਏ ਧਰਨੇ ਦੇ 108ਵੇਂ ਦਿਨ ਜਥੇਬੰਦੀ ਵੱਲੋਂ ਦਿੱਲੀ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਜਿਸ ਦੇ ਚਲਦੇ ਅੱਜ ਇਸ ਬੱਸ ’ਤੇ ਕਿਸਾਨਾਂ ਦਾ ਜੱਥਾ ਦਿੱਲੀ ਕਿਸਾਨ ਅੰਦੋਲਨ ਲਈ ਰਵਾਨਾ ਹੋਇਆ। ਇਸ ਦੌਰਾਨ ਧਰਨੇ ਵਿਚ ਭਾਗ ਲੈਂਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ

ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੌਰਾਨ ਕਿਸਾਨ ਅਨੋਲਨ ਲਈ ਬੱਸ ਨੂੰ ਰਵਾਨਾ ਕਰਦੇ ਆਗੂਆਂ ਸਤਪਾਲ ਸਿੰਘ ਮਿਰਜ਼ਾਪੁਰ,  ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ, ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ ਰਾਪੁਰ  ਮਾਸਟਰ ਰਾਜਿੰਦਰ ਸਿੰਘ ਆਦਿ ਬੁਲਾਰਿਆਂ ਨੇ ਆਖਿਆ ਕਿ ਇਹ ਬੱਸ ਹਰ ਬੁੱਧਵਾਰ ਦਿੱਲੀ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਵਾਪਸ ਆਇਆ ਕਰੇਗੀ। ਉਨ੍ਹਾਂ ਆਖਿਆ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਵਿਚ ਟਰੈਕਟਰ ਮਾਰਚ ਵਿਚ ਭਾਗ ਲੈਣ ਟਾਂਡਾ ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਉਤਸਾਹ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਹੀ ਜਥੇਬੰਦੀ ਨੇ ਇਹ ਸੇਵਾ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਅੱਜ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਜੋਗਿੰਦਰ ਸਿੰਘ ਖੱਖ ਵੱਲੋ ਕੀਤਾ ਗਿਆ। 
ਇਸ ਮੌਕੇ ਮਾਸਟਰ ਰਾਜਿੰਦਰ ਸਿੰਘ, ਸਤਪਾਲ ਸਿੰਘ, ਸ਼ਿਵਪੂਰਨ ਸਿੰਘ ਜਹੂਰਾ ਪ੍ਰਿਤਪਾਲ ਸਿੰਘ, ਮੇਜਰ ਸਿੰਘ, ਅਮਰੀਕ ਸਿੰਘ ਖੱਖ, ਹਰਬੰਸ ਸਿੰਘ, ਰਵਿੰਦਰ ਸਿੰਘ, ਪ੍ਰਭ ਸਿਮਰਨ ਸਿੰਘ, ਮੰਗਲ ਸਿੰਘ, ਕ੍ਰਿਸ਼ਨ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ,  ਸੁਖਵਿੰਦਰ ਸਿੰਘ, ਮੇਜਰ ਸਿੰਘ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰਾ, ਸੁਖਵੀਰ ਸਿੰਘ ਜੌੜਾ, ਕਮਲ ਬੀਜਾ, ਮਹਿਤਾਬ ਸਿੰਘ ਹੁੰਦਲ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ


shivani attri

Content Editor

Related News