ਚੌਲਾਂਗ ਟੋਲ ਪਲਾਜ਼ਾ ’ਤੇ ਸੰਘਰਸ਼ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
Wednesday, Dec 23, 2020 - 02:24 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਲਾਏ ਗਏ ਧਰਨੇ ਦੇ 80ਵੇਂ ਦਿਨ ਧਾਰਮਕ ਸਮਾਗਮ ਕਰਵਾ ਕਿਸਾਨ ਅੰਦੋਲਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ, ਬਲਬੀਰ ਸਿੰਘ ਸੋਹੀਆਂ ਅਤੇ ਅਮਰਜੀਤ ਸਿੰਘ ਦੀ ਦੇਖ ਰੇਖ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਹਾਜ਼ਿਰੀ ਲੁਆਈ।
ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ’ਚ ਭਾਈ ਮਨਜੀਤ ਸਿੰਘ ਦਸ਼ਮੇਸ਼ਨਗਰ ਟਾਂਡਾ ਵਾਲੇ ਅਤੇ ਬਾਈ ਗੁਰਪਿੰਦਰ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਦੌਰਾਨ ਸਮੂਹ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਅੰਦੋਲਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ, ਉਥੇ ਹੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਕਿਰਤੀਆਂ ਦੀ ਚੜਦੀਕਲਾ ਲਈ ਅਰਦਾਸ ਕੀਤੀ।
ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਆਖਿਆ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ ਅਤੇ ਇਸ ਜਿੱਤ ਲਈ ਉਹ ਹਰ ਸੰਘਰਸ਼ ਲਈ ਤਿਆਰ ਹਨ। ਇਸ ਮੌਕੇ ਪਿੰਡ ਜਾਜਾ ਦੀਆਂ ਸੰਗਤਾਂ ਨੇ ਲੰਗਰ ਦਾ ਪ੍ਰਬੰਧ ਕੀਤਾ । ਇਸ ਮੌਕੇ ਗੁਰਮਿੰਦਰ ਸਿੰਘ, ਹਰਦੀਪ ਖੁੱਡਾ, ਸਤਨਾਮ ਸਿੰਘ, ਜੋਗਾ ਸਿੰਘ, ਮੰਤਰੀ ਜਾਜਾ, ਹਰਭਜਨ ਸਿੰਘ, ਰਤਨ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਸਵਰਨ ਸਿੰਘ, ਪੰਕਜ ਕੁਮਾਰ, ਕੁਲਦੀਪ ਕੁਮਾਰ, ਪਰਮਜੀਤ ਸਿੰਘ, ਆਜ਼ਾਦ ਸਿੰਘ ਚੀਮਾ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਸੰਜੀਵਪਾਲ ਸਿੰਘ ਚੀਮਾ, ਗੁਰਪਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਹਰਨੇਕ ਸਿੰਘ, ਸੁਖਦੇਵ ਕੌਰ, ਹਰਭਜਨ ਸਿੰਘ, ਹਰਜਿੰਦਰ ਸਿੰਘ, ਪ੍ਰਿੰਸੀਪਲ ਪਰਮਜੀਤ ਸਿੰਘ, ਦੀਪ ਨੰਗਲ, ਗੋਲਡੀ ਬੱਧਣ ਅਤੇ ਨਰਾਇਣ ਸਿੰਘ ਆਦਿ ਮੌਜੂਦ ਸਨ।