ਚੌਲਾਂਗ ਟੋਲ ਪਲਾਜ਼ਾ ਧਰਨਾ 51ਵੇਂ ਦਿਨ ਵੀ ਰਿਹਾ ਜਾਰੀ, ਭਲਕੇ ਦਿੱਲੀ ਕੂਚ ਕਰਨਗੇ ਕਿਸਾਨ

11/24/2020 5:25:11 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ 500 ਤੋਂ ਜ਼ਿਆਦਾ ਕਿਸਾਨ ਜਥੇਬੰਦੀਆਂ ਦੇ ਦਿੱਲੀ ਘੇਰਨ ਦੇ ਸੰਘਰਸ਼ ਤਹਿਤ ਕਿਸਾਨਾਂ ਦਾ ਪਹਿਲਾ ਵੱਡਾ ਜੱਥਾ 25 ਨਵੰਬਰ ਨੂੰ ਦਿੱਲੀ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਚੌਲਾਂਗ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਜੱਥਾ ਦੁਪਹਿਰ 3 ਵਜੇ ਰਵਾਨਾ ਹੋਵੇਗਾ ਅਤੇ ਉਸ ਤੋਂ ਬਾਅਦ ਹੋਰ ਜੱਥੇ 26 ਅਤੇ 27 ਨਵੰਬਰ ਨੂੰ ਦਿੱਲੀ ਕੂਚ ਕਰਨਗੇ।|ਇਸ ਦੌਰਾਨ ਚੌਲਾਂਗ ਟੋਲ ਪਲਾਜ਼ਾ 'ਤੇ 51 ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਹਰਦੀਪ ਖੁੱਡਾ, ਅਮਰਜੀਤ ਸਿੰਘ ਸੰਧੂ ਆਦਿ ਆਗੂਆਂ ਨੇ ਕਿਹਾ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਵਿਚ ਦਿੱਲੀ ਅੰਦੋਲਨ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਇਹ ਦੇਸ਼ ਵਿਆਪੀ ਸੰਘਰਸ਼ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦੇਵੇਗਾ।

ਅੱਜ ਧਰਨੇ ਦੌਰਾਨ ਸਰਪੰਚ ਹਰਜੋਤ ਸਿੰਘ ਕਡਿਆਣਾ ਵੱਲੋਂ ਲੰਗਰ ਲਾਇਆ ਗਿਆ। ਇਸ ਮੌਕੇ ਹਰਜੋਤ ਸਿੰਘ ਕਡਿਆਣਾ, ਰਣਜੀਤ ਸਿੰਘ ਬਾਜਵਾ, ਅਮਰ ਸਿੰਘ, ਅਵਤਾਰ ਸਿੰਘ ਚੀਮਾ, ਬਲਜਿੰਦਰ ਸਿੰਘ ਸੋਹੀਆ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।


cherry

Content Editor

Related News