ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ 120ਵੇਂ ਦਿਨ ਦਾਖ਼ਲ, ਮੋਦੀ ਸਰਕਾਰ ਖ਼ਿਲਾਫ਼ ਕੱਢੀ ਭੜਾਸ

02/01/2021 5:21:51 PM

ਟਾਂਡਾ ਉਡ਼ਮੁੜ (ਪੰਡਿਤ, ਕੁਲਦੀਸ਼, ਮੋਮੀ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ ਵਿਖੇ ਲਾਏ ਗਏ ਧਰਨੇ ਦੇ 120ਵੇਂ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹੀ ਰੱਖਿਆ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਇਸ ਪੱਕੇ ਮੋਰਚੇ ਦੌਰਾਨ ਅੱਜ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ :ਅਮਰੀਕਾ ’ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸ ਰਿਹੈ ਪਰਿਵਾਰ, ਇਕ ਮਹੀਨੇ ਬਾਅਦ ਵੀ ਘਰ ਨਹੀਂ ਪੁੱਜੀ ਲਾਸ਼

ਇਸ ਮੌਕੇ ਕਿਸਾਨ ਆਗੂਆਂ ਪ੍ਰਿਤਪਾਲ ਸਿੰਘ, ਪ੍ਰਿਥਪਾਲ ਸਿੰਘ ਗੁਰਾਇਆ, ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ, ਗੁਰਮਿੰਦਰ ਸਿੰਘ, ਰਤਨ ਸਿੰਘ, ਹਰਭਜਨ ਸਿੰਘ ਰਾਪੁਰ, ਹਰਨੇਕ ਸਿੰਘ ਨੇ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਲਈ ਲਾਮਬੰਦ ਕਰਦੇ ਹੋਏ ਆਖਿਆ ਕਿ ਮੋਦੀ ਸਰਕਾਰ ਵੱਲੋਂ ਧਰਨੇ ਦੌਰਾਨ ਗਡ਼ਬਡ਼ੀ ਕਰਵਾਉਣ ਦੇ ਰੋਸ ਵਜੋਂ ਪੰਜਾਬ ਅਤੇ ਹੋਰ ਸੂਬਿਆਂ ਤੋਂ ਲੱਖਾਂ ਕਿਸਾਨ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ ਅਤੇ ਇਹ ਅੰਦੋਲਨ ਹੁਣ ਆਪਣੀ ਬੁਲੰਦੀ ’ਤੇ ਹੈ।

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਇਸ ਰੋਸ ਧਰਨੇ ਵਿਚ ਦਲਵੀਰ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਬਲਜੀਤ ਕੌਰ, ਜਸਕਰਨਪ੍ਰੀਤ ਕੌਰ, ਐਸ਼ਪ੍ਰੀਤ ਕੌਰ, ਡਾ. ਰਣਜੀਤ ਸਿੰਘ, ਤਰਲੋਕ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ, ਕਿਰਪਾਲ ਸਿੰਘ, ਮਨਜੀਤ ਸਿੰਘ, ਹਰਲੀਨ ਕੌਰ, ਹਰਜੀਤ ਸਿੰਘ, ਜਸਪਾਲ ਸਿੰਘ, ਪਵਿੱਤਰ ਸਿੰਘ ਪਟਵਾਰੀ, ਹਰਭਜਨ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਜਾਜਾ ਦੀਆਂ ਸੰਗਤਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ


shivani attri

Content Editor

Related News