ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਫੂਕੀਆਂ ਕਾਪੀਆਂ

01/13/2021 2:43:02 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼)- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੋਆਬਾ ਕਿਸਾਨ ਕਮੇਟੀ ਵੱਲੋ ਜਲੰਧਰ-ਪਠਾਨਕੋਟ ਕੌਮੀ ਮਾਰਗ ਅਤੇ ਚੌਲਾਂਗ ਟੋਲ ਪਲਾਜ਼ਾ ’ਤੇ ਮੋਦੀ ਸਰਕਾਰ ਖ਼ਿਲਾਫ਼ ਲਾਏ ਗਏ ਪੱਕੇ ਮੋਰਚੇ ਦੇ 101ਵੇਂ ਦਿਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਰੋਸ ਵਿਖਾਵਾ ਕੀਤਾ ਹੈ | ਇਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ  ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ । 

ਇਹ ਵੀ ਪੜ੍ਹੋ :  ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ,  ਬਲਬੀਰ ਸਿੰਘ ਸੋਹੀਆ,ਗੁਰਮਿੰਦਰ ਸਿੰਘ, ਹਰਨੇਕ ਸਿੰਘ, ਹਰਭਜਨ ਸਿੰਘ ਰਾਪੁਰ, ਅਮਰਜੀਤ ਸਿੰਘ ਕੁਰਾਲਾ, ਜਰਨੈਲ ਸਿੰਘ ਆਦਿ ਆਗੂਆਂ ਦੀ ਅਗਵਾਈ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਦੀਆਂ ਕਾਪੀਆਂ ਫੂਕਦੇ ਹੋਏ ਲੋਹੜੀ ਮਨਾਈ |

ਇਹ ਵੀ ਪੜ੍ਹੋ :  ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

ਉਨ੍ਹਾਂ ਆਖਿਆ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦੇ ਫੈਸਲੇ ਅਨੁਸਾਰ ਉਹ ਆਪਣੀ ਲੜਾਈ ਅਤੇ ਮੋਰਚਾ ਜਾਰੀ ਰੱਖਣਗੇ। ਇਸ ਮੌਕੇ ਹਰਭਜਨ ਸਿੰਘ, ਅਮਰਜੀਤ ਸਿੰਘ , ਸਵਰਨ ਸਿੰਘ ਝੋਜੜਾ, ਰਘਵੀਰ ਸਿੰਘ, ਮਨਜੀਤ ਸਿੰਘ, ਸਤਨਾਮ  ਸਿੰਘ ਸੱਤੀ, ਮਨਜੀਤ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ ਕੁਰਾਲਾ  ਆਦਿ ਮੌਜੂਦ ਸਨ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

shivani attri

This news is Content Editor shivani attri