ਚੋਪੜਾ ਪਰਿਵਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਲੀਦਾਨ ਦਿੱਤਾ : ਭੱਠਲ

Monday, Dec 04, 2023 - 06:59 PM (IST)

ਜਲੰਧਰ (ਵੈੱਬ ਡੈਸਕ) : ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਵਜ਼ੀਫਾ ਵੰਡ ਸਮਾਗਮ ’ਚ ਸਹਿਯੋਗ ਦੇਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਚੋਪੜਾ ਪਰਿਵਾਰ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਲੀਦਾਨ ਦੇ ਕੇ ਬਹੁਤ ਵੱਡਾ ਯੋਗਦਾਨ ਦਿੱਤਾ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਹੀ ਨਹੀਂ ਇਹ ਪਰਿਵਾਰ ਦੁਖੀ ਤੇ ਲੋੜਵੰਦ ਪਰਿਵਾਰਾਂ ਦੀ ਲਗਾਤਾਰ ਸਹਾਇਤਾ ਕਰਦਾ ਆ ਰਿਹਾ ਹੈ। ਇਸ ਲਈ ਇਹ ਇਕ ਇਤਿਹਾਸ ਦਾ ਪੰਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਡੇ ਹੋ ਕੇ ਕਿਸੇ ਨਾ ਕਿਸੇ ਦੀ ਆਵਾਜ਼ ਬਣਨ ਅਤੇ ਵੱਡੇ-ਵੱਡੇ ਅਹੁਦਿਆਂ ’ਤੇ ਬਿਰਾਜਮਾਨ ਹੋਣ। ਉਨ੍ਹਾਂ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਸਾਰੇ ਵਰਗਾਂ ਦੇ ਮਾਲੀ ਬਣ ਕੇ ਸਮਾਜ ਦਾ ਨਿਰਮਾਣ ਕਰ ਰਹੇ ਹਨ। ਡੇਵੀਅਟ ਦੇ ਪ੍ਰਿੰਸੀਪਲ ਸੰਜੀਵ ਨਵਲ ਨੇ ਡੇਵੀਅਟ ਦੇ ਵਿਹੜੇ ’ਚ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਆਯੋਜਿਤ ਵਜ਼ੀਫਾ ਵੰਡ ਸਮਾਰੋਹ ’ਚ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਲੋੜਵੰਦ ਦੀ ਸਹਾਇਤਾ ਕਰਨਾ ਬਹੁਤ ਸ਼ਲਾਘਾਯੋਗ ਕੰਮ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ HFJ ਦੇ ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ 

ਉਨ੍ਹਾਂ ਕਿਹਾ ਕਿ ਇਹ ਉਹ ਕਮੇਟੀ ਹੈ ਜੋ ਰਾਮ ਨਾਮ ਦਾ ਉਤਸਵ ਮਨਾਉਂਦੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਕੋਲੋਂ ਸਾਨੂੰ 3 ਚੀਜ਼ਾਂ ਸਿੱਖਣੀਆਂ ਹਨ ਪ੍ਰੇਮ, ਪ੍ਰਤਿੱਗਿਆ ਅਤੇ ਤਿਆਗ। ਜੇਕਰ ਉਕਤ ਚੀਜ਼ਾਂ ਨਾ ਹੁੰਦੀਆਂ ਤਾਂ ਅਸੀਂ ਚੰਦਰਯਾਨ ਦੀ ਸਫਲਤਾ ਹਾਸਲ ਨਾ ਕਰ ਪਾਉਂਦੇ। ਪ੍ਰੇਮ, ਪ੍ਰਤਿੱਗਿਆ ਅਤੇ ਤਿਆਗ ਨੇ ਉੱਤਰਾਖੰਡ ਸੁਰੰਗ ’ਚ ਫਸੇ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਮਾਤਮਾ ਨੂੰ ਯਾਦ ਕਰਨ ਦੀ ਪ੍ਰੇਰਨਾ ਦਿੱਤੀ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ’ਚ ਜਲੰਧਰ ਦੇ ਵੱਖ-ਵੱਖ ਸਕੂਲਾਂ ’ਚ ਪੜ੍ਹਣ ਵਾਲੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਰੋਹ ਡੀ. ਏ. ਵੀ, ਇੰਸਟੀਚਿਊਟ ਐਂਡ ਇੰਜੀਨੀਅਰਿੰਗ ਕਾਲਜ ਕਬੀਰ ਨਗਰ ’ਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਣੇ ਸਮਾਜਿਕ, ਧਾਰਮਿਕ ਸਣੇ ਵਪਾਰਕ ਸੰਸਥਾਵਾਂ ਦੇ ਪ੍ਰਤੀਨਿਧੀ ਵੀ ਸ਼ਾਮਲ ਹੋਏ। 

ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Anuradha

Content Editor

Related News