ਚੌਂਕੀਦਾਰ ਯੂਨੀਅਨ ਨੇ CM ਮਾਨ ਦੇ ਨਾਂ ''ਤੇ ਵਿਧਾਇਕ ਜਸਵੀਰ ਰਾਜਾ ਨੂੰ ਦਿੱਤਾ ਮੰਗ ਪੱਤਰ

01/29/2023 12:33:48 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ ਦਾ ਇਕ ਵਿਸ਼ੇਸ਼ ਵਫਦ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੂੰ ਮਿਲਿਆ, ਜਿਸ ਵਿੱਚ ਪਿੰਡ ਚੌਂਕੀਦਾਰਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਤਹਿਸੀਲ ਪ੍ਰਧਾਨ ਜੋਗਿੰਦਰ ਗਿੱਲ ਦੀ ਅਗਵਾਈ ਵਿਚ ਵਫ਼ਦ ਵਿੱਚ ਸ਼ਾਮਲ ਸੂਬਾ ਜਨਰਲ ਸਕੱਤਰ ਦੇਵੀ ਦਾਸ ਮਿਆਣੀ, ਸਲਾਹਕਾਰ ਪੰਜਾਬ ਪਰਮਜੀਤ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ ਮੂਨਕ ਅਤੇ ਹੋਰਨਾਂ ਪੇਂਡੂ ਚੌਂਕੀਦਾਰਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੰਗ ਪੱਤਰ ਸੌਂਪਦਿਆਂ ਯੂਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਜਨਰਲ ਸਕੱਤਰ ਦੇਵੀ ਦਾਸ ਮਿਆਣੀ ਅਤੇ ਸਲਾਹਕਾਰ ਪੰਜਾਬ ਪਰਮਜੀਤ ਸਿੰਘ ਨੇ ਦੱਸਿਆ ਕਿ ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਜਿਵੇਂ ਪੇਂਡੂ ਚੌਕੀਦਾਰਾਂ ਦਾ ਮਾਣ ਭੱਤਾ ਹਰਿਆਣਾ ਦੀ ਤਰਜ਼ 'ਤੇ 7500 ਰੁਪਏ ਪ੍ਰਤੀ ਮਹੀਨਾ, ਚੌਂਕੀਦਾਰਾਂ ਨੂੰ ਜਨਮ ਅਤੇ ਮੌਤ ਨੂੰ ਰਜਿਸਟ੍ਰੇਸ਼ਨ ਕਰਨ ਦਾ ਅਧਿਕਾਰ, ਚੌਂਕੀਦਾਰਾਂ ਨੂੰ ਪਿੰਡਾਂ ਵਿਚ ਪੰਜ-ਪੰਜ ਮਰਲੇ ਦੇ ਪਲਾਟ ਦੇਣ, ਚੌਂਕੀਦਾਰਾਂ ਨੂੰ ਡਿਊਟੀ ਕਰਨ ਲਈ ਮੌਸਮ ਅਨੁਸਾਰ ਦੋ ਦੇਣਾ ਅਤੇ ਹੋਰ ਮੰਗਾਂ ਸ਼ਾਮਲ ਹਨ, ਜਿਸ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਹੁਣ ਤੱਕ ਅਣਦੇਖਿਆ ਕੀਤਾ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਹਟਾਓ ਵਿਸ਼ਵਾਸ਼ ਦਵਾਇਆ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ ਅਤੇ ਮਾਲ ਮਹਿਕਮਾ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਤਹਿਸੀਲ ਸਕੱਤਰ ਜਸਵਿੰਦਰ ਸਿੰਘ ਜੱਕੋਵਾਲ, ਪਰਮਜੀਤ ਸਿੰਘ ਹਰਸੀ ਪਿੰਡ, ਅਮਰਜੀਤ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਰਜਿੰਦਰ ਸਿੰਘ, ਦਰਸ਼ਨ ਸਿੰਘ ਟਾਂਡਾ, ਬਲਵੀਰ ਸਿੰਘ ਜੌੜਾ ਬਲਦੇਵ ਸਿੰਘ, ਕ੍ਰਿਸ਼ਨ ਕੁਮਾਰ ਜਾਜਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਿੱਧੂ ਦੀ ਰਿਹਾਈ ਨਾ ਹੋਣ ਨੂੰ ਲੈ ਕੇ ਮੁੜ ਭੜਕੀ ਡਾ. ਨਵਜੋਤ ਕੌਰ, ਟਵੀਟ ਕਰਕੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News