ਚੁੱਘ ਨੇ ਪ੍ਰਧਾਨ ਮੰਤਰੀ ਮੋਦੀ ਦੇ ਵਿਕਸਤ ਭਾਰਤ 2047 ਦੇ ਸੰਕਲਪ ਨੂੰ ਦੱਸਿਆ ਰਾਸ਼ਟਰ ਦਾ ਸੰਕਲਪ
Thursday, Nov 27, 2025 - 12:37 AM (IST)
ਜਲੰਧਰ/ਚੰਡੀਗੜ੍ਹ, (ਵਿਸ਼ੇਸ਼)- ਅੰਮ੍ਰਿਤਸਰ ਵਿਚ ਸੰਵਿਧਾਨ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਦਾ ਆਯੋਜਨ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਕੀਤੀ ਗਈ। ਇਸ ਤੋਂ ਬਾਅਦ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਮੌਕੇ ਮੌਜੂਦ ਵਰਕਰਾਂ ਨੇ ਸੰਵਿਧਾਨ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਆਪਣੇ ਸਮਰਪਣ ਨੂੰ ਦੁਹਰਾਇਆ। ਚੁੱਘ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਵਰਗ ਇਕੱਠਿਆਂ ਅੱਗੇ ਵਧੇਗਾ, ਤਾਂ ਹੀ 2047 ਤੱਕ ਇਕ ਨਿਆਂਪੂਰਨ, ਆਧੁਨਿਕ ਅਤੇ ਸਮਾਵੇਸ਼ੀ ਭਾਰਤ ਦਾ ਨਿਰਮਾਣ ਸੰਭਵ ਹੋਵੇਗਾ।
