ਅਸਲੇ ਤੇ ਨਸ਼ੀਲੇ ਪਦਾਰਥ ਸਮੇਤ ਦੋ ਕਾਰ ਸਵਾਰ ਮੁਲਜਮਾਂ ਨੂੰ CIA ਸਟਾਫ਼ ਨੇ ਕੀਤਾ ਗ੍ਰਿਫ਼ਤਾਰ

04/24/2022 12:18:32 PM

ਟਾਂਡਾ ਉੜਮੁੜ (ਪੰਡਿਤ,ਮੋਮੀ)- ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਦੀ ਟੀਮ ਨੇ ਬਿਆਸ ਦਰਿਆ ਪੁਲ ਨਾਕੇ ਦੌਰਾਨ ਕਾਰ ਸਵਾਰ ਦੋ ਮੁਲਜਮਾਂ ਨੂੰ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਆਏ ਮੁਲਜਮਾਂ ਦੀ ਪਛਾਣ ਦਿਲਬਾਗ ਸਿੰਘ ਬਾਗ ਫ਼ੌਜ ਪੁੱਤਰ ਸਕੱਤਰ ਸਿੰਘ ਵਾਸੀ ਗੋਹਲਵਾਲ (ਤਰਨਤਾਰਨ) ਅਤੇ ਬਲਰਾਜ ਸਿੰਘ ਬਾਜ਼ ਪੁੱਤਰ ਸਵਿੰਦਰ ਸਿੰਘ ਵਾਸੀ ਮੁਰਾਦਪੁਰ (ਕਾਦੀਆ) ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ।  

ਇਹ ਵੀ ਪੜ੍ਹੋ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਕੇ NRI ਨੂੰ ਮਾਰੀ ਗੋਲ਼ੀ, ਫਿਰ ਨੂੰਹ ਨੂੰ ਬੰਦੀ ਬਣਾ ਦਿੱਤਾ ਵਾਰਦਾਤ ਨੂੰ ਅੰਜਾਮ

ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਧੀਨ ਸੀ.ਆਈ.ਏ.ਦੇ ਇੰਸਪੀਐਕਟਰ ਲਖਵੀਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਟੀਮ ਜਦੋਂ ਮਾੜੇ ਅਨਸਰਾਂ ਦੀ ਭਾਲ ਵਿਚ ਬਿਆਸ ਦਰਿਆ ਪੁਲਸ ਨਜ਼ਦੀਕ ਪੱਕੇ ਨਾਕੇ ਕੋਲ ਮੌਜੂਦ ਸੀ ਤਾਂ ਕਿਸੇ ਖ਼ਾਲ ਮੁਖ਼ਬਰ ਨੇ ਸੂਚਨਾ ਉਕਤ ਮੁਲਜ਼ਮ ਜਿਨ੍ਹਾਂ ਖ਼ਿਲਾਫ਼ ਪਹਿਲਾ ਵੀ ਲੁੱਟਾਂ-ਖੋਹਾਂ ਅਤੇ ਕਤਲ ਦੇ ਮਾਮਲੇ ਦਰਜ ਹਨ, ਹੁਣ ਟਾਂਡਾ ਇਲਾਕੇ ਵੱਲ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਨ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਟੀਮ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਕੀਤੀ ਗਈ ਅਤੇ ਰਾਤ 8.20 ਵਜੇ ਦੇ ਕਰੀਬ ਬਰੀਜ਼ਾ ਕਾਰ 'ਤੇ ਆਏ ਇਨ੍ਹਾਂ ਮੁਲਜਮਾਂ ਨੂੰ ਕਾਬੂ ਕੀਤਾ।

ਜਦੋਂ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਰੌਂਦਾ ਸਮੇਤ ਦੋ ਦੇਸੀ ਪਿਸਤੌਲ 32 ਬੋਰ, ਦੋ ਸਪੇਅਰ ਮੈਗਜ਼ੀਨ, 100 ਗ੍ਰਾਮ ਹੈਰੋਇਨ, 260 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਟਾਂਡਾ ਪੁਲਸ ਨੇ ਇੰਸਪੈਕਟਰ ਲਖਵੀਰ ਸਿੰਘ ਦੀ ਸੂਚਨਾ ਦੇ ਆਧਾਰ 'ਤੇ ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਵਿਦੇਸ਼ ਤੋਂ ਆਈ ਫੋਨ ਕਾਲ ਦੇ ਝਾਂਸੇ 'ਚ ਫਸਿਆ ਫ਼ੌਜ ਦਾ ਅਧਿਕਾਰੀ, ਅਸਲੀਅਤ ਪਤਾ ਲੱਗਣ 'ਤੇ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News