CIA ਸਟਾਫ਼ ਵੱਲੋਂ ਹੈਰੋਇਨ ਸਣੇ 2 ਵਿਅਕਤੀ ਗ੍ਰਿਫ਼ਤਾਰ

Sunday, Mar 31, 2024 - 05:50 PM (IST)

CIA ਸਟਾਫ਼ ਵੱਲੋਂ ਹੈਰੋਇਨ ਸਣੇ 2 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ 15 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ’ਚ ਤਾਇਨਾਤ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਭਰ ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਤਲਾਸ਼ ਵਿਚ ਜਦੋਂ ਬਾਈਪਾਸ ਲੰਗੜੋਆ ਪੁੱਜੀ ਤਾਂ ਪਿੰਡ ਵੱਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੇ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਲਖਵਿੰਦਰ ਰਾਮ ਉਰਫ਼ ਲੱਖੂ ਵਾਸੀ ਪਿੰਡ ਰਕਡ਼ਾ ਢਾਹਾਂ ਥਾਣਾ ਬਲਾਚੌਰ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ: ਕੇਕ ਖਾਣ ਨਾਲ ਜਾਨ ਗੁਆਉਣ ਵਾਲੀ 10 ਸਾਲਾ ਬੱਚੀ ਦੇ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਪੁਲਸ ਨੇ ਸੁਲਖਨ ਰਾਮ ਵਾਸੀ ਪਿੰਡ ਲੰਗੜੋਆ 1 ਗ੍ਰਿਫ਼ਤਾਰ ਕਰਕੇ ਉਸ ਕੋਲੋ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ’ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਰੀਬ ਅੱਧੀ ਦਰਜਨ ਐੱਨ. ਡੀ. ਪੀ. ਐੱਸ. ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਮਾਮਲਿਆਂ ਦੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News