ਨਾਜਾਇਜ਼ ਮਾਈਨਿੰਗ ਛੱਡ ਕੇ ਕਰਨ ਲੱਗੇ ਹੈਰੋਇਨ ਸਮੱਗਲਿੰਗ, CIA ਸਟਾਫ਼ ਨੇ 3 ਕੀਤੇ ਕਾਬੂ
Wednesday, Feb 07, 2024 - 04:31 AM (IST)
ਜਲੰਧਰ (ਸ਼ੋਰੀ)- ਦਿਹਾਤੀ ਦੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਤੇ ਡੀ.ਐੱਸ.ਪੀ. (ਡੀ) ਲਖਵੀਰ ਸਿੰਘ ਸੈਣੀ ਦੇ ਹੁਕਮਾਂ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਸ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਸੀ.ਆਈ.ਏ. ਸਟਾਫ਼ ਨੇ 3 ਨਸ਼ਾ ਸਮੱਗਲਰਾਂ ਨੂੰ 650 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ, ਜੋ ਅੰਮ੍ਰਿਤਸਰ ਦੇ ਬਾਰਡਰ ਇਲਾਕੇ ਤੋਂ ਨਸ਼ਾ ਲਿਆ ਕੇ ਸਪਲਾਈ ਕਰਦੇ ਸਨ। ਐੱਸ.ਐੱਸ.ਪੀ. ਭੁੱਲਰ ਨੇ ਦੱਸਿਆ ਕਿ ਪੁਲਸ ਦੀਆਂ ਵਿਸ਼ੇਸ਼ ਟੀਮਾਂ ਸਮੇਂ-ਸਮੇਂ ’ਤੇ ਇਲਾਕੇ ’ਚ ਗਸ਼ਤ ਤੇ ਸ਼ਾਂਤੀ ਬਣਾਈ ਰੱਖਣ ਲਈ ਨਾਕਾਬੰਦੀ ਕਰਦੀਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ
ਏ.ਐੱਸ.ਆਈ. ਨਵਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੰਗਣੀਵਾਲ ਥਾਣਾ ਪਤਾਰਾ ਕੋਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਜਦੋਂ ਪੁਲਸ ਨੇ ਆਈ-20 ਕਾਰ ਨੰ. ਪੀ.ਬੀ.05ਏ.ਆਰ.3025 ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਕਾਰ ’ਚ ਸਵਾਰ 3 ਵਿਅਕਤੀ ਭੱਜਣ ਲੱਗੇ। ਪੁਲਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਕਾਰ ਚਾਲਕ ਨੇ ਆਪਣਾ ਨਾਂ ਜਸਵੰਤ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਬਸਤੀ ਖੇਮਕਰਨ ਫ਼ਿਰੋਜ਼ਪੁਰ ਦੱਸਿਆ, ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਝਗੜੇ ਦੇ ਮਾਮਲੇ 'ਚ ਸਮਝੌਤਾ ਕਰਵਾਉਣ ਦੇ ਨਾਂ 'ਤੇ ਰਿਸ਼ਵਤ ਲੈਂਦਾ SI ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਸਵਾਰ ਵਿਅਕਤੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ 95 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਰ ਦੀ ਪਿਛਲੀ ਸੀਟ ’ਤੇ ਬੈਠੇ ਵਿਅਕਤੀ ਕੋਲੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਤਿੰਨਾਂ ਕੋਲੋਂ ਕੁੱਲ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਪਤਾਰਾ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਸ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਤਿੰਨੋਂ ਮੁਲਜ਼ਮ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਸਨ। ਕਥਿਤ ਦੋਸ਼ੀ ਜਸਵੰਤ ਸਿੰਘ ਤੇ ਲਖਵਿੰਦਰ ਖਿਲਾਫ ਨਾਜਾਇਜ਼ ਮਾਈਨਿੰਗ ਦੇ ਮਾਮਲੇ ਦਰਜ ਕੀਤੇ ਗਏ ਹਨ, ਜੋ ਹੁਣ ਨਸ਼ੇ ਦੇ ਕਾਰੋਬਾਰ 'ਚ ਪੈਸੇ ਕਮਾਉਣ ਦੇ ਲਾਲਚ ’ਚ ਆ ਗਏ ਸਨ। ਇੰਚਾਰਜ ਪੁਸ਼ਪਬਾਲੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਫ਼ਿਰੋਜ਼ਪੁਰ ਸਰਹੱਦੀ ਖੇਤਰ ਤੋਂ ਨਸ਼ੇ ਵਾਲੇ ਪਦਾਰਥਾਂ ਦੀ ਸਪਲਾਈ ਸ਼ੁਰੂ ਕੀਤੀ ਸੀ। ਪੁਲਸ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰੇਗੀ ਤਾਂ ਜੋ ਪੁਲਸ ਇਨ੍ਹਾਂ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕਰ ਸਕੇ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ Brezza ਤੇ ਈ-ਰਿਕਸ਼ਾ 'ਚ ਹੋਈ ਜ਼ਬਰਦਸਤ ਟੱਕਰ, 3 ਹੋਏ ਬੁਰੀ ਤਰ੍ਹਾਂ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e