ਜ਼ਮਾਨਤ ''ਤੇ ਬਾਹਰ ਆਇਆ ਨਸ਼ਾ ਸਮੱਗਲਰ CIA ਸਟਾਫ਼ ਨੇ ਕੀਤਾ ਕਾਬੂ, 50 ਗ੍ਰਾਮ ਹੈਰੋਇਨ ਵੀ ਕੀਤੀ ਕਾਬੂ

Tuesday, Jan 23, 2024 - 04:10 AM (IST)

ਜ਼ਮਾਨਤ ''ਤੇ ਬਾਹਰ ਆਇਆ ਨਸ਼ਾ ਸਮੱਗਲਰ CIA ਸਟਾਫ਼ ਨੇ ਕੀਤਾ ਕਾਬੂ, 50 ਗ੍ਰਾਮ ਹੈਰੋਇਨ ਵੀ ਕੀਤੀ ਕਾਬੂ

ਕਪੂਰਥਲਾ (ਭੂਸ਼ਣ,ਮਹਾਜਨ)- ਸੀ.ਆਈ.ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਇੰਚਾਰਜ ਜਰਨੈਲ ਸਿੰਘ ਦੀ ਨਿਗਰਾਨੀ ’ਚ ਦਾਣਾ ਮੰਡੀ ਕਪੂਰਥਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। 

ਇਸ ਦੌਰਾਨ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਬਲਵੰਤ ਸਿੰਘ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖਿਲਾਫ਼ ਥਾਣਾ ਸਿਟੀ ਕਪੂਰਥਲਾ ’ਚ ਐੱਨ.ਡੀ.ਪੀ.ਐੱਸ. ਦੀ ਧਾਰਾ 21 (ਬੀ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸਬਜ਼ੀ ਲੈਣ ਗਏ ਨੌਜਵਾਨ ਨੂੰ ਉਡੀਕਦੀ ਰਹਿ ਗਈ ਮਾਂ, ਸੜਕ ਕਿਨਾਰੇ ਖੜ੍ਹੇ ਆਟੋ 'ਚੋਂ ਮਿਲੀ ਲਾਸ਼

ਗ੍ਰਿਫਤਾਰ ਮੁਲਜ਼ਮ ਖਿਲਾਫ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ 2 ਮਾਮਲੇ ਦਰਜ ਹਨ, ਜਿਨ੍ਹਾਂ ’ਚ ਇਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਮੁਲਜ਼ਮ ਕੋਲੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪਰਿਵਾਰ ਗਿਆ ਸੀ ਵਿਆਹ 'ਤੇ, ਪਿੱਛੋਂ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪ੍ਰੇਮ ਸਬੰਧਾਂ ਕਾਰਨ ਕੀਤੀ ਖੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News