ਮੱਧ ਪ੍ਰਦੇਸ਼ ਤੋਂ ਲਿਆਉਂਦਾ ਸੀ ਨਾਜਾਇਜ਼ ਅਸਲਾ, CIA ਸਟਾਫ ਨੇ 4 ਦੇਸੀ ਪਿਸਤੌਲਾਂ ਸਮੇਤ ਦਬੋਚਿਆ

Tuesday, Nov 18, 2025 - 03:09 PM (IST)

ਮੱਧ ਪ੍ਰਦੇਸ਼ ਤੋਂ ਲਿਆਉਂਦਾ ਸੀ ਨਾਜਾਇਜ਼ ਅਸਲਾ, CIA ਸਟਾਫ  ਨੇ 4 ਦੇਸੀ ਪਿਸਤੌਲਾਂ ਸਮੇਤ ਦਬੋਚਿਆ

ਕਪੂਰਥਲਾ (ਭੂਸ਼ਣ/ਮਹਾਜਨ)- ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਨ ਲਈ ਪੁਲਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ ਪ੍ਰਭਜੋਤ ਸਿੰਘ ਵਿਰਕ, ਉਪ ਪੁਲਸ ਕਪਤਾਨ (ਡਿਟੈਕਟਿਵ) ਕਪੂਰਥਲਾ ਪਰਮਿੰਦਰ ਸਿੰਘ ਮੰਡ ਤੇ ਸੀ.ਆਈ.ਏ. ਕਪੂਰਥਲਾ ਦੇ ਇੰਚਾਰਜ ਐੱਸ.ਆਈ. ਰਮਨ ਕੁਮਾਰ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ, ਜਿਸ ਤਹਿਤ ਕਾਰਵਾਈ ਕਰਦਿਆਂ ਇਨ੍ਹਾਂ ਦੀ ਨਿਗਰਾਨੀ ਹੇਠ ਏ.ਐੱਸ.ਆਈ. ਜਸਵੀਰ ਸਿੰਘ ਸੀ.ਆਈ.ਏ. ਕਪੂਰਥਲਾ ਨੇ ਸਮੇਤ ਪੁਲਸ ਪਾਰਟੀ ਦੇ ਦੌਰਾਨੇ ਗਸ਼ਤ ਤਲਵੰਡੀ ਮਹਿਮਾ ਤੋਂ ਸ਼ੇਖੂਪੁਰ ਨੂੰ ਜਾਂਦੇ ਲਿੰਕ ਰੋਡ ਤੋਂ ਅਮਨਦੀਪ ਉਰਫ ਅਮਨ ਪੁੱਤਰ ਰਛਪਾਲ ਵਾਸੀ ਪਿੰਡ ਤਾਸ਼ਪੁਰ ਥਾਣਾ ਸੁਲਤਾਨਪੁਰ ਲੋਧੀ ਨੂੰ ਕਾਬੂ ਕਰ ਕੇ ਉਸ ਕੋਲੋਂ 2 ਦੇਸੀ ਪਿਸਤੌਲ ਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ।

ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ

ਇਸ ਸਬੰਧੀ ਮੁਕੱਦਮਾ ਥਾਣਾ ਸਦਰ ਕਪੂਰਥਲਾ ਵਿਖੇ ਦਰਜ ਕੀਤਾ ਅਤੇ ਇਸ ਦੀ ਨਿਸ਼ਾਨਦੇਹੀ ’ਤੇ 2 ਹੋਰ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਵਿਅਕਤੀ ਅਮਨਦੀਪ ਉਰਫ ਅਮਨ ਕੋਲੋਂ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਪਾਇਆ ਗਿਆ ਕਿ ਇਹ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲਾ ਲਿਆ ਕੇ ਗਾਹਕਾਂ ਨੂੰ ਵੇਚਦਾ ਹੈ, ਜਿਸ ਨੇ ਪੁੱਛਗਿੱਛ ਦੌਰਾਨ ਹੋਰ ਵੀ ਕਾਫੀ ਅਹਿਮ ਖੁਲਾਸੇ ਅਤੇ ਨਾਜਾਇਜ਼ ਅਸਲੇ ਵੇਚਣ ਸਬੰਧੀ ਦੱਸਿਆ। ਉਸ ਦੀ ਨਿਸ਼ਾਨਦੇਹੀ ’ਤੇ ਹੋਰ ਵੀ ਨਾਜਾਇਜ਼ ਅਸਲਾ ਬਰਾਮਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- PRTC ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਨਵੀਂ ਅਪਡੇਟ, ਹੁਣ ਇਸ ਦਿਨ ਦਿੱਤੀ ਗਈ ਹੜਤਾਲ ਦੀ ਚੇਤਾਵਨੀ

 

 


author

Shivani Bassan

Content Editor

Related News