ਸਿਵਲ ਹਸਪਤਾਲ ਦਾ ਸਿਵਲ ਸਰਜਨ ਵੱਲੋਂ ਅਚਨਚੇਤ ਦੌਰਾ, ਸਾਫ਼-ਸਫ਼ਾਈ ਸਬੰਧੀ ਦਿੱਤੇ ਸਖ਼ਤ ਨਿਰਦੇਸ਼

07/28/2022 4:56:21 PM

ਹੁਸ਼ਿਆਰਪੁਰ (ਘੁੰਮਣ)- ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਮੰਤਵ ਨੂੰ ਲੈ ਕੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਸਿਵਲ ਹਸਪਤਾਲ ਦਾ ਅੱਜ ਅਚਨਚੇਤ ਦੌਰਾ ਕੀਤਾ ਅਤੇ ਸਿਵਲ ਹਸਪਤਾਲ ਵੱਲੋਂ ਲੋਕਾਂ ਨੂੰ ਮਹੁੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।  ਇਸ ਮੌਕੇ ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਤਿਮਾਰਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਲੈਬ, ਐਮਰਜੈਂਸੀ ਵਿੱਚ ਪਾਈਆਂ ਗਈਆਂ ਉਣਤਾਈਆਂ ਅਤੇ ਸਾਫ਼-ਸਫ਼ਾਈ ਬਾਰੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਵਿਦੇਸ਼ਾਂ ’ਚ ‘ਰੱਖੜੀ’ ਭੇਜਣੀ ਭੈਣਾਂ ਲਈ ਹੋਵੇਗੀ ਸੌਖੀ, ਡਾਕ ਮਹਿਕਮੇ ਨੇ ਕੀਤੀਆਂ ਇਹ ਤਿਆਰੀਆਂ

ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਨਾਲ ਹੀ ਸਟਾਫ਼ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ। ਉਨ੍ਹਾਂ ਨੇ ਮਰੀਜ਼ਾਂ ਨਾਲ ਆਏ ਐਡਿੰਡ ਨੂੰ ਪਾਸ ਦੇਣ ਲਈ ਵੀ ਐੱਸ. ਐੱਮ. ਓ. ਨੂੰ ਕਿਹਾ ਤਾ ਜੋ ਇਕ ਮਰੀਜ਼ ਨਾਲ ਇਕ ਹੀ ਐਡਿੰਡ ਹੋਵੇ ਅਤੇ ਮਰੀਜਾਂ ਨੂੰ ਕਿਸੇ ਤਰ੍ਹਾਂ ਦੀ ਇਨਫੈਕਸ਼ਨ ਦਾ ਖ਼ਤਰਾ ਨਾ ਰਹੇ। ਉਨ੍ਹਾਂ ਸਿਵਲ ਹਸਪਤਾਲ ਦੀ ਪਾਰਕਿੰਗ ਨੂੰ ਲੈ ਕੇ ਸਖਤ ਨਿਰਦੇਸ਼ ਦਿੱਤੇ। ਸਿਵਲ ਹਸਪਤਾਲ ਦੇ ਅੰਦਰ ਐਬੂਲੈਂਸ ਜਾਂ ਡਾਕਟਰ ਦੀ ਗੱਡੀ ਪਾਰਕਿੰਗ ਹੋਵੇਗੀ।  ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਦੇਸ਼ ਰਾਜਨ, ਸੀਨੀਅਰ ਮੈਡੀਕਲ ਅਫ਼ਸਰ ਸਵਾਤੀ ਅਤੇ ਸੁਨੀਲ ਭਗਤ, ਮੈਟਰਨ ਜਸਵੀਰ ਕੌਰ ਵੀ ਹਾਜ਼ਰ ਸੀ।

ਇਹ ਵੀ ਪੜ੍ਹੋ: ਮੰਕੀਪਾਕਸ ਨੂੰ ਲੈ ਕੇ ਅਲਰਟ 'ਤੇ ਜਲੰਧਰ ਦਾ ਸਿਵਲ ਹਸਪਤਾਲ, ਮੈਡੀਕਲ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News