ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਸਿਵਲ ਹਸਪਤਾਲ ਟਾਂਡਾ ਅਤੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

02/24/2023 1:59:06 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਬਚਨਬੱਧ ਹੈ । ਇਹ ਜਾਣਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ: ਪ੍ਰੀਤ ਮਹਿੰਦਰ ਸਿੰਘ ਵਲੋਂ ਅੱਜ ਸਿਵਲ ਹਸਪਤਾਲ ਟਾਂਡਾ ਦਾ ਅਚਨਚੇਤ ਦੌਰਾ ਕਰਨ ਦੌਰਾਨ ਦਿੱਤੀ । ਇਸ ਮੌਕੇ ਡਾ: ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫਸਰ ਟਾਂਡਾ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਅੰਦਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਦਾ ਮੁਆਇਨਾ ਕੀਤਾ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਉਹਨਾਂ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਜੋ ਵੀ ਮਰੀਜ਼ ਹਸਪਤਾਲ ਅੰਦਰ ਸਿਹਤ ਸੇਵਾਵਾਂ ਲੈਣ ਆਉਂਦਾ ਹੈ, ਉਸ ਨਾਲ ਨਰਮੀ ਅਤੇ ਅਪਣੱਤ ਵਾਲਾ ਰਵੱਈਆ ਅਪਣਾਇਆ ਜਾਵੇ ।

ਇਹ ਵੀ ਪੜ੍ਹੋ : ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

ਉਨ੍ਹਾਂ ਵਾਰਡ ਦੀ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵਲੋਂ ਆਮ ਆਦਮੀ ਕਲੀਨਿਕ ਕੰਧਾਲਾਂ ਸ਼ੇਖਾਂ ਦੀ ਚੈਕਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਵਧੀਆ ਸਿਹਤ ਸਹੂਲਤਾਂ ਦੇਣ ਲਈ ਹੀ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ’ਚ ਵੱਖ-ਵੱਖ ਬੀਮਾਰੀਆਂ ਨਾਲ ਸਬੰਧਤ 80 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਬਲਜੀਤ ਕੌਰ, ਡਾ: ਵਿਨੇ  ਇੰਚ ਆਮ ਆਦਮੀ ਕਲੀਨਿਕ ਕੰਧਾਲਾਂ ਸ਼ੇਖਾਂ,  ਡਾ: ਬਿਕਰਮਜੀਤ ਸਿੰਘ, ਡਾ: ਇੰਦਰਜੀਤ ਸੋਨੀਆ,ਡਾ: ਮਨੋਜ ਕੁਮਾਰ, ਬਲਰਾਜ ਸਿੰਘ ਸੀਨੀਅਰ ਫਾਰਮੇਸੀ ਅਫਸਰ, ਜਤਿੰਦਰ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸਨ।

ਇਹ ਵੀ ਪੜ੍ਹੋ : ਦਿੱਲੀ ’ਚ ਲੋਕਤੰਤਰ ਦੀ ਜਿੱਤ ਹੋਈ, ਕੇਜਰੀਵਾਲ ਨੇ ਲੋਕਾਂ ਦੇ ਹੱਕਾਂ ਲਈ ਲੜੀ ਲੜਾਈ : ਭਗਵੰਤ ਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Anuradha

This news is Content Editor Anuradha